17 ਮਾਰਚ ਨੂੰ ਵਿਧਾਇਕਾਂ ਤੋਂ ਬਾਅਦ 19 ਮਾਰਚ ਨੂੰ ਸਹੁੰ ਚੁੱਕਣਗੇ ਪੰਜਾਬ ਦੇ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਲਕੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਹੋਵੇਗਾ 'ਆਪ' ਦੀ ਕੈਬਨਿਟ ਦਾ ਵਿਸਥਾਰ

Vidhan Sabha

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਵਿਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਕੱਲ ਨੂੰ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ ਅਤੇ ਇਸ ਲਈ ਸਮਾਗਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਰੱਖਿਆ ਗਿਆ ਹੈ।

ਇਸ ਤੋਂ ਬਾਅਦ ਹੀ 'ਆਪ' ਦੀ ਕੈਬਨਿਟ ਦਾ ਵਿਸਥਾਰ ਹੋਵੇਗਾ। ਜਾਣਕਾਰੀ ਅਨੁਸਾਰ 17 ਮਾਰਚ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਸਾਰੇ ਵਿਧਾਇਕ ਸਹੁੰ ਚੁੱਕਣਗੇ। ਉਸ ਤੋਂ ਬਾਅਦ 19 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਨੂੰ ਪੰਜਾਬ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ।

ਦੱਸ ਦੇਈਏ ਕਿ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਸਭ ਤੋਂ ਪਹਿਲਾਂ 17 ਮਾਰਚ ਨੂੰ ਪ੍ਰੋ -ਟਾਈਮ ਸਪੀਕਰ ਦੀ ਚੋਣ ਹੋਵੇਗੀ ਅਤੇ ਉਸ ਤੋਂ ਬਾਅਦ ਸਪੀਕਰ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ ਅਤੇ ਵਿਧਾਨ ਸਭਾ ਦੇ ਅਧਿਕਾਰੀ ਵਿਧਾਨ ਸਭਾ ਸੈਸ਼ਨ ਅਤੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ।