ਲੁਧਿਆਣਾ ਫੈਕਟਰੀ ਵਿਚ ਅੱਗ ਲੱਗਣ ਕਾਰਨ 3 ਦੀ ਮੌਤ, ਫੈਕਟਰੀ ਮਾਲਕ ਖ਼ਿਲਾਫ਼ ਮੁਕੱਦਮਾ ਦਰਜ

ਏਜੰਸੀ

ਖ਼ਬਰਾਂ, ਪੰਜਾਬ

ਫੈਕਟਰੀ ਅੰਦਰ ਅੱਗ ਨੂੰ ਬੁਝਾਉਣ ਲਈ ਕੋਈ ਠੋਸ ਪ੍ਰਬੰਧ ਨਹੀਂ ਸਨ

3 died due to fire in Ludhiana factory, case filed against factory owner

 

ਲੁਧਿਆਣਾ: ਗਣੇਸ਼ ਹੌਜ਼ਰੀ ਫੈਕਟਰੀ ਵਿਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਫੈਕਟਰੀ ਬਿਨਾਂ ਐਨਓਸੀ ਦੇ ਚੱਲ ਰਹੀ ਸੀ। ਫੈਕਟਰੀ ਅੰਦਰ ਅੱਗ ਨੂੰ ਬੁਝਾਉਣ ਲਈ ਕੋਈ ਠੋਸ ਪ੍ਰਬੰਧ ਨਹੀਂ ਸਨ। ਮ੍ਰਿਤਕਾਂ ਦੀ ਪਛਾਣ ਅਸ਼ਵਨੀ ਕੁਮਾਰ, ਗੁਲਸ਼ਨ ਕੁਮਾਰ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ ਜਦਕਿ ਦੋ ਹੋਰ ਵਰਕਰ ਡੀਐਮਸੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਪੁਲਿਸ ਨੇ ਇਸ ਮਾਮਲੇ ਵਿਚ ਫੈਕਟਰੀ ਮਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਟੀਵੀ ਇੰਡਸਟਰੀ ’ਚ ਸੋਗ ਦੀ ਲਹਿਰ : ਨਹੀਂ ਰਹੇ ਮਸ਼ਹੂਰ ਅਦਾਕਾਰ ਸਮੀਰ ਖੱਖੜ

ਜਾਣਕਾਰੀ ਮੁਤਾਬਕ ਲੱਕੜ ਬ੍ਰਿਜ ਨੇੜੇ ਗਣੇਸ਼ ਹੌਜ਼ਰੀ ਫੈਕਟਰੀ 'ਚ ਅੱਗ ਲੱਗ ਗਈ। ਇਸ ਦੌਰਾਨ 24 ਦੇ ਕਰੀਬ ਮਜ਼ਦੂਰ ਅੰਦਰ ਕੰਮ ਕਰ ਰਹੇ ਸਨ। ਆਸਪਾਸ ਦੇ ਲੋਕਾਂ ਨੇ ਧੂੰਆਂ ਨਿਕਲਦਾ ਦੇਖ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਅੱਗ ਲੱਗਣ ਕਾਰਨ ਫੈਕਟਰੀ ਦੀ ਦੂਜੀ ਮੰਜ਼ਿਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਜ਼ਿਆਦਾਤਰ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਪਰ ਪੰਜ ਅੰਦਰ ਹੀ ਫਸ ਗਏ। ਇੱਕ ਵਿਅਕਤੀ ਦੀ ਸੜ ਕੇ ਮੌਤ ਹੋ ਗਈ, ਜਦਕਿ 4 ਬੁਰੀ ਤਰ੍ਹਾਂ ਸੜ ਗਏ। 5 ਮੰਜ਼ਿਲਾ ਇਮਾਰਤ ਹੋਣ ਕਾਰਨ ਅੱਗ 'ਤੇ ਕਾਬੂ ਪਾਉਣ 'ਚ ਕਰੀਬ 5 ਘੰਟੇ ਲੱਗ ਗਏ।

ਇਹ ਵੀ ਪੜ੍ਹੋ: ਲਖਨਊ: ਟਰੇਨ 'ਚ ਸ਼ਰਾਬੀ TTE ਨੇ ਮਹਿਲਾ ਦੇ ਸਿਰ 'ਤੇ ਕੀਤਾ ਪਿਸ਼ਾਬ, ਰੇਲ ਮੰਤਰਾਲੇ ਨੇ ਕੀਤਾ ਬਰਖਾਸਤ

ਫੈਕਟਰੀ ਅੰਦਰ ਜਾਣ ਦਾ ਕੋਈ ਸੁਰੱਖਿਅਤ ਰਸਤਾ ਨਹੀਂ ਸੀ। ਅੱਗ ਹਰ ਪਾਸੇ ਫੈਲ ਚੁੱਕੀ ਸੀ। ਇਸ ਕਾਰਨ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਆਸ-ਪਾਸ ਦੀਆਂ ਛੱਤਾਂ ਤੋਂ ਪੌੜੀਆਂ ਲਾ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਸੰਘਣੀ ਆਬਾਦੀ ਵਾਲਾ ਇਲਾਕਾ ਹੋਣ ਕਾਰਨ ਪੁਲੀਸ ਨੇ ਇਹਤਿਆਤ ਵਜੋਂ ਆਲੇ-ਦੁਆਲੇ ਦੇ ਘਰਾਂ ਨੂੰ ਖਾਲੀ ਕਰਵਾ ਦਿੱਤਾ। ਥਾਣਾ ਡਿਵੀਜ਼ਨ ਨੰਬਰ 8 ਦੇ ਸਬ-ਇੰਸਪੈਕਟਰ ਵਿਜੇ ਕੁਮਾਰ ਨੂੰ ਜਦੋਂ ਫੈਕਟਰੀ ਮਾਲਕ ਖ਼ਿਲਾਫ਼ ਅਣਗਹਿਲੀ ਵਰਤਣ ਦੇ ਦੋਸ਼ ਹੇਠ ਕਾਰਵਾਈ ਕਰਨ ਬਾਰੇ ਪੁੱਛਿਆ ਤਾਂ ਉਹਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।