ਗੰਨ ਕਲਚਰ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ਵਿਚ ਪੰਜਾਬ ਪੁਲਿਸ, 8100 ਹੋਰ ਹਥਿਆਰਾਂ ਦੇ ਲਾਇਸੈਂਸ ਕੀਤੇ ਜਾਣਗੇ ਰੱਦ
ਸੂਬੇ ’ਚ ਪਹਿਲਾਂ ਹੋ ਚੁੱਕੇ ਹਨ 813 ਹਥਿਆਰਾਂ ਦੇ ਲਾਇਸੈਂਸ ਰੱਦ
ਮੋਹਾਲੀ : ਪੰਜਾਬ ਪੁਲਿਸ ਜਲਦ ਹੀ ਗੰਨ ਕਲਚਰ ਖ਼ਿਲਾਫ਼ ਵੱਡਾ ਕਦਮ ਚੁੱਕਣ ਜਾ ਰਹੀ ਹੈ। ਕਰੀਬ 8100 ਅਸਲਾ ਲਾਇਸੈਂਸ ਰੱਦ ਕਰਨ ਦੀ ਤਿਆਰੀ ਹੈ। ਪੁਲਿਸ ਨੇ ਪਿਛਲੇ ਦਿਨੀਂ 813 ਲਾਇਸੈਂਸ ਰੱਦ ਕੀਤੇ ਸਨ ਅਤੇ 1460 ਲਾਇਸੈਂਸ ਮੁਅੱਤਲ ਕੀਤੇ ਗਏ ਹਨ। ਇਸ ਤੋਂ ਇਲਾਵਾ ਫਿਲਮਾਂ, ਗੀਤਾਂ ਜਾਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ 170 ਕੇਸ ਦਰਜ ਕੀਤੇ ਗਏ ਹਨ।
ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਥਿਆਰਾਂ ਸਬੰਧੀ ਸਰਕਾਰ ਵੱਲੋਂ ਤੈਅ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਰ ਕਿਸੇ ਨੂੰ ਕਰਨੀ ਪਵੇਗੀ।
ਇਹ ਵੀ ਪੜ੍ਹੋ: ਕਲਯੁੱਗੀ ਪੁੱਤਰ ਨੇ ਪੈਟਰੋਲ ਪਾ ਕੇ ਮਾਂ ਅਤੇ ਛੋਟੇ ਭਰਾ ਨੂੰ ਲਗਾਈ ਅੱਗ, ਜ਼ਿੰਦਾ ਸੜਨ ਕਾਰਨ ਦੋਹਾਂ ਦੀ ਹੋਈ ਮੌਤ
ਪੰਜਾਬ ਸਰਕਾਰ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਕਰੀਬ ਦੋ ਮਹੀਨੇ ਪਹਿਲਾਂ ਹਥਿਆਰਾਂ ਦੀ ਪੜਤਾਲ ਸ਼ੁਰੂ ਕੀਤੀ ਸੀ। ਇਸ ਤੋਂ ਇਲਾਵਾ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਇੰਟਰਨੈੱਟ ਮੀਡੀਆ 'ਤੇ ਵੀ ਲਗਾਈ ਗਈ ਹੈ। ਗੰਨ ਹਾਊਸ 'ਤੇ ਵੀ ਨਕੇਲ ਕੱਸੀ ਗਈ। ਉਸ ਦੀ ਹਰ ਤਿੰਨ ਮਹੀਨੇ ਬਾਅਦ ਜਾਂਚ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਇਹ ਪੜਤਾਲ ਜ਼ਿਲ੍ਹਾ ਪੱਧਰ ’ਤੇ ਚੱਲ ਰਹੀ ਹੈ। ਸਖ਼ਤੀ ਵੀ ਕੀਤੀ ਗਈ। ਉਸ ਦੀ ਹਰ ਤਿੰਨ ਮਹੀਨੇ ਬਾਅਦ ਜਾਂਚ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਇਹ ਪੜਤਾਲ ਜ਼ਿਲ੍ਹਾ ਪੱਧਰ ’ਤੇ ਚੱਲ ਰਹੀ ਹੈ। ਸਖ਼ਤੀ ਵੀ ਕੀਤੀ ਗਈ। ਉਸ ਦੀ ਹਰ ਤਿੰਨ ਮਹੀਨੇ ਬਾਅਦ ਜਾਂਚ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਇਹ ਪੜਤਾਲ ਜ਼ਿਲ੍ਹਾ ਪੱਧਰ ’ਤੇ ਚੱਲ ਰਹੀ ਹੈ।