ਵਿਜੀਲੈਂਸ ਬਿਊਰੋ ਨੇ ਕੁਲਦੀਪ ਵੈਦ ਨੂੰ 20 ਮਾਰਚ ਨੂੰ ਕੀਤਾ ਤਲਬ, ਰੈਸਟੋਰੈਂਟ ਉਸਾਰੀ ਦੌਰਾਨ ਨਿਯਮਾਂ ਦੀ ਉਲੰਘਣਾ ਦੇ ਇਲਜ਼ਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਹੀਂ ਖਤਮ ਹੋ ਰਹੀਆਂ ਕੁਲਦੀਪ ਸਿੰਘ ਵੈਦ ਦੀਆਂ ਮੁਸ਼ਕਲਾਂ

Vigilance Bureau summoned Kuldeep Vaid on March 20

 

ਲੁਧਿਆਣਾ: ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਦਰਅਸਲ ਪੰਜਾਬ ਵਿਜੀਲੈਂਸ ਬਿਊਰੋ ਨੇ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਨੂੰ ਤਲਬ ਕੀਤਾ ਹੈ। ਪੱਖੋਵਾਲ ਰੋਡ 'ਤੇ ਸਥਿਤ ਕੁਲਦੀਪ ਵੈਦ ਦੇ ਇਕ ਰੈਸਟੋਰੈਂਟ 'ਤੇ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਉਸਾਰੀ ਦੇ ਕੰਮ 'ਚ ਕਥਿਤ ਤੌਰ ’ਤੇ ਨਿਯਮਾਂ ਦੀ ਉਲੰਘਣਾ ਦਾ ਖੁਲਾਸਾ ਹੋਇਆ ਹੈ।

ਇਹ ਵੀ ਪੜ੍ਹੋ: ਜੇਲ੍ਹ ’ਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮਾਮਲਾ: ਪੰਜਾਬ ਤੇ ਰਾਜਸਥਾਨ ਪੁਲਿਸ ਹੋਏ ਆਹਮੋ-ਸਾਹਮਣੇ

ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਾਬਕਾ ਵਿਧਾਇਕ ਨੂੰ 20 ਮਾਰਚ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਪੱਖੋਵਾਲ ਰੋਡ 'ਤੇ ਸਥਿਤ ਸਾਬਕਾ ਵਿਧਾਇਕ ਦੇ ਰੈਸਟੋਰੈਂਟ 'ਤੇ ਛਾਪੇਮਾਰੀ ਦੌਰਾਨ ਬਰਾਮਦ ਹੋਏ ਦਸਤਾਵੇਜ਼ਾਂ ਅਨੁਸਾਰ ਦੋ ਮੰਜ਼ਿਲਾਂ ਦੇ ਨਿਰਮਾਣ ਦੀ ਮਨਜ਼ੂਰੀ ਲਈ ਗਈ ਸੀ ਪਰ ਇੱਥੇ 5 ਮੰਜ਼ਿਲਾਂ ਬਣਾਈਆਂ ਗਈਆਂ।  ਉਧਰ ਇਸ ਮਾਮਲੇ ਵਿਚ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ।