ਵਿਜੀਲੈਂਸ ਦੀ ਰਡਾਰ 'ਤੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, 17 ਮਾਰਚ ਨੂੰ ਪੁੱਛਗਿੱਛ ਲਈ ਕੀਤਾ ਤਲਬ

ਏਜੰਸੀ

ਖ਼ਬਰਾਂ, ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸਵਾਲ-ਜਵਾਬ ਕਰੇਗੀ ਵਿਜੀਲੈਂਸ

representational Image

ਸੰਗਰੂਰ : ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਹੁਣ ਵਿਜੀਲੈਂਸ ਦੀ ਰਾਡਾਰ 'ਤੇ ਹਨ।ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਵਿਜੇਇੰਦਰ ਸਿੰਗਲਾ ਨੂੰ ਸੰਮਨ ਭੇਜ ਕੇ 17 ਮਾਰਚ ਨੂੰ ਸੰਗਰੂਰ ਸਥਿਤ ਆਪਣੇ ਦਫ਼ਤਰ ਵਿੱਚ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਹੈ।

ਸਿੰਗਲਾ, ਜਿਸ ਨੇ 2017 ਵਿੱਚ ਸੰਗਰੂਰ ਵਿਧਾਨ ਸਭਾ ਸੀਟ ਜਿੱਤੀ ਸੀ ਅਤੇ 2022 ਵਿੱਚ ਇਸ ਨੂੰ ਗੁਆ ਦਿੱਤਾ ਸੀ, ਨੇ 2017-2022 ਤੱਕ ਕਾਂਗਰਸ ਸਰਕਾਰ ਵਿੱਚ ਆਪਣੇ ਕਾਰਜਕਾਲ ਦੌਰਾਨ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦਾ ਵਿਭਾਗ ਸੰਭਾਲਿਆ ਸੀ।

ਇਹ ਵੀ ਪੜ੍ਹੋ:   PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ: ਕਾਫ਼ਲੇ ਵਿਚ ਲਗਾਈਆਂ ਗਈਆਂ ਸਨ ਪ੍ਰਾਈਵੇਟ ਗੱਡੀਆਂ

ਸੂਤਰਾਂ ਅਨੁਸਾਰ ਪਿਛਲੇ ਸਾਲ ਸਤੰਬਰ ਵਿੱਚ ਸਿੰਗਲਾ ਦੇ ਕੁਝ ਨਜ਼ਦੀਕੀ ਸਾਥੀਆਂ ਤੋਂ ਵਿਜੀਲੈਂਸ ਬਿਊਰੋ ਨੇ ਸਿੰਗਲਾ ਦੇ ਮੰਤਰੀ ਹੁੰਦਿਆਂ ਲੋਕ ਨਿਰਮਾਣ ਵਿਭਾਗ ਵਿੱਚ ਟੈਂਡਰ ਅਲਾਟਮੈਂਟ ਦੇ ਕੰਮਾਂ ਨੂੰ ਲੈ ਕੇ ਪੁੱਛਗਿੱਛ ਕੀਤੀ ਸੀ। ਸਿੰਗਲਾ ਦੇ ਲੋਕ ਨਿਰਮਾਣ ਮੰਤਰੀ ਦੇ ਕਾਰਜਕਾਲ ਦੌਰਾਨ ਲੋਕ ਨਿਰਮਾਣ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਕਈ ਦੋਸ਼ ਲਗਾਏ ਗਏ ਸਨ ਅਤੇ ਚੋਣਾਂ ਦੌਰਾਨ ਵੀ ਇਹ ਮੁੱਦਾ ਚੁੱਕਿਆ ਗਿਆ ਸੀ।

ਸੂਤਰਾਂ ਨੇ ਦੱਸਿਆ ਕਿ ਸਿੰਗਲਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਵੀ ਕੁਝ ਮਹੀਨੇ ਪਹਿਲਾਂ ਸ਼ੁਰੂ ਹੋਈ ਸੀ। ਅਧਿਕਾਰੀ ਕਥਿਤ ਤੌਰ 'ਤੇ ਸਿੰਗਲਾ, ਉਸ ਦੇ ਪਰਿਵਾਰਕ ਮੈਂਬਰਾਂ ਜਾਂ ਨਜ਼ਦੀਕੀ ਸਹਿਯੋਗੀਆਂ ਨਾਲ ਜੁੜੀਆਂ ਜਾਇਦਾਦਾਂ ਦੇ ਵੇਰਵਿਆਂ ਲਈ ਮਾਲ ਰਿਕਾਰਡ ਦੀ ਜਾਂਚ ਕਰ ਰਹੇ ਹਨ। ਹਾਲਾਂਕਿ ਇਸ ਜਾਂਚ ਦੇ ਵੇਰਵੇ ਅਜੇ ਜਨਤਕ ਨਹੀਂ ਕੀਤੇ ਗਏ ਹਨ।

ਇਹ ਵੀ ਪੜ੍ਹੋ:  ਸੌਦਾ ਸਾਧ ਨੇ ਰਾਜਨੀਤੀ ਤੋਂ ਕੀਤਾ ਕਿਨਾਰਾ, ਡੇਰੇ ਦਾ ਰਾਜਨੀਤਿਕ ਵਿੰਗ ਕੀਤਾ ਗਿਆ ਭੰਗ 

ਸਿੰਗਲਾ ਇਕੱਲੇ ਕਾਂਗਰਸੀ ਮੰਤਰੀ ਨਹੀਂ ਹਨ ਜਿਨ੍ਹਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀਆਂ ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਾਮ ਅਰੋੜਾ ਅਤੇ ਬਲਬੀਰ ਸਿੰਘ ਸਿੱਧੂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਹਾਲ ਹੀ ਵਿੱਚ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਅਤੇ ਫਰੀਦਕੋਟ ਦੇ ਵਿਧਾਇਕ ਕਿੱਕੀ ਢਿੱਲੋਂ ਤੋਂ ਵੀ ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕੀਤੀ ਗਈ ਸੀ। ਇਸੇ ਮੁੱਦੇ ਨੂੰ ਲੈ ਕੇ ਦੋ ਦਿਨ ਪਹਿਲਾਂ ਕੁਲਦੀਪ ਸਿੰਘ ਵੈਦ ਦੇ ਘਰ ਛਾਪੇਮਾਰੀ ਵੀ ਕੀਤੀ ਗਈ ਸੀ ਅਤੇ ਉਨ੍ਹਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।