Abohar Fire News : ਅਬੋਹਰ ’ਚ ਬੀਆਰ ਕਾਟਨ ਫੈਕਟਰੀ ’ਚ ਲੱਗੀ ਭਿਆਨਕ ਅੱਗ
Abohar Fire News :ਵਾਲ -ਵਾਲ ਬਚੇ ਮਜ਼ਦੂਰ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਪਾਇਆ ਕਾਬੂ
Abohar Fire News : ਅਬੋਹਰ ਦੇ ਫਾਜ਼ਿਲਕਾ ਰੋਡ ਬੁਰਜਮੁਹਾਰ ਨੇੜੇ ਸਥਿਤ ਬੀਆਰ ਕਾਟਨ ਫੈਕਟਰੀ ਵਿੱਚ ਅੱਜ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ’ਚ ਚੱਲ ਰਹੀਆਂ ਵੱਡੀਆਂ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ ਅਤੇ ਭਾਰੀ ਮਾਤਰਾ ਵਿੱਚ ਨਰਮਾ ਵੀ ਸੜ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਕਾਟਨ ਫੈਕਟਰੀ ਵਿੱਚ ਕੰਮ ਕਰ ਰਹੇ ਮਜ਼ਦੂਰ ਚੌਕਸੀ ਕਾਰਨ ਵਾਲ-ਵਾਲ ਬਚ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਦੇ ਮੈਨੇਜਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਅਚਾਨਕ ਤਕਨੀਕੀ ਨੁਕਸ ਪੈਣ ਕਾਰਨ ਮਸ਼ੀਨਾਂ ਨੂੰ ਅੱਗ ਲੱਗ ਗਈ। ਜਿਸ ਕਾਰਨ ਮਸ਼ੀਨਾਂ ’ਚੋਂ ਧੂੰਆਂ ਉੱਠਣ ਲੱਗਾ ਤਾਂ ਉਨ੍ਹਾਂ ਤੁਰੰਤ ਅੰਦਰ ਕੰਮ ਕਰ ਰਹੇ ਕਰਮਚਾਰੀਆਂ ਨੂੰ ਬਾਹਰ ਕੱਢ ਲਿਆ।
ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਤੋਂ ਬਾਅਦ ਉਨ੍ਹਾਂ ਖੁਦ ਫੈਕਟਰੀ ’ਚ ਮੌਜੂਦ ਪਾਣੀ ਅਤੇ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਮਸ਼ੀਨਰੀ ਨਾਲ ਅੱਗ ’ਤੇ ਕਾਬੂ ਪਾਇਆ। ਫਿਰ ਵੀ ਲੱਖਾਂ ਰੁਪਏ ਦਾ ਨੁਕਸਾਨ ਹੋਇਆ।
ਇਹ ਵੀ ਪੜੋ:Amritsar News: BSF ਦੇ ਜਵਾਨਾਂ ਨੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥ ਦਾ ਪੈਕਟ ਬਰਾਮਦ ਕੀਤਾ
(For more news apart from fire broke out in Beer cotton factory in Abohar News in Punjabi, stay tuned to Rozana Spokesman)