ਹਰਮਨਜੋਤ ਸਿੰਘ ਦੀ ਮ੍ਰਿਤਕ ਦੇਹ ਇੰਗਲੈਂਡ ਤੋਂ ਪੰਜਾਬ ਪੁੱਜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਵਾਈ ਅੱਡੇ ’ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਾਸ਼ ਕੀਤੀ ਵਾਰਸਾਂ ਹਵਾਲੇ

Harmanjot Singh's body reaches Punjab from England

ਆਏ ਦਿਨ ਵਿਦੇਸ਼ਾਂ ਵਿਚੋਂ ਮੰਦਭਾਗੀਆਂ ਖ਼ਬਰਾਂ ਮਿਲਦੀਆਂ ਰਹਿੰਦਿੀਆਂ ਹਨ। ਪੰਜਾਬ ਵਿਚੋਂ ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ਾਂ ਵਿਚ ਗਏ ਨੌਜਵਾਨ ਕਦੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਾਂ ਕਿਸੇ ਹੋਰ ਕਾਰਨ ਨਾਲ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ।

ਅਜਿਹੀਆਂ ਘਟਨਾਵਾਂ ਤੋਂ ਬਾਅਦ ਮਾਪਿਆਂ ਵਲੋਂ ਰੋਣ ਤੋਂ ਸਿਵਾਏ ਕੁੱਝ ਨਹੀਂ ਰਹਿੰਦਾ। ਜ਼ਿਲ੍ਹਾ ਕਪੂਰਥਲਾ ਦੇ ਪਿੰਡ ਲਖਨ ਕੇ ਪੱਡਾ ਦਾ 23 ਸਾਲਾ ਨੌਜਵਾਨ ਹਰਮਨਜੋਤ ਸਿੰਘ ਦੀ ਇੰਗਲੈਂਡ ਵਿਚ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ।

ਉਕਤ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਸਰਕਾਰ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਾਪਤ ਕਰ ਕੇ ਵਾਰਸਾਂ ਹਵਾਲੇ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।