ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਸੈਸ਼ਨ ਸੱਦਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ੁਕਰਵਾਰ 21 ਮਾਰਚ ਤੋਂ ਸਵੇਰੇ 11:00 ਵਜੇ ਸ਼ੁਰੂ ਹੋਵੇਗਾ ਸੈਸ਼ਨ

Punjab Governor Gulab Chand Kataria convenes assembly session

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤੀ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (1) ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 21 ਮਾਰਚ, 2025 ਦਿਨ ਸ਼ੁੱਕਰਵਾਰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਰਾਜ ਦੀ ਸੋਲ੍ਹਵੀਂ ਵਿਧਾਨ ਸਭਾ ਦਾ ਅੱਠਵਾਂ ਬਜਟ ਸੈਸ਼ਨ ਸੱਦਿਆ ਹੈ।