ਯੂਥ ਅਕਾਲੀ ਦਲ ਵਲੋਂ ਵਿਸਾਖੀ ਤੋਂ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਦਾ ਆਗਾਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ. ਬਾਦਲ ਨੇ ਇਸ ਮੌਕੇ ਇਸ ਨਿਵੇਕਲੇ ਪ੍ਰਭਾਵਸ਼ਾਲੀ ਨੂੰ ਸੰਬੋਧਨ ਕਰਦਿਆਂ ਕਿਹਾ  ਕਿ ਇਸ ਮੁਹਿੰਮ ਦਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਲਗਾਇਆ ਗਿਆ ਹੈ।

Youth Akali Dal

ਸਿੱਖੀ ਤੋਂ ਬੇਮੁੱਖ ਹੁੰਦੇ ਜਾ ਰਹੇ ਨੌਜਵਾਨਾਂ ਨੂੰ ਦੁਬਾਰਾ ਸਿੱਖੀ ਸਰੂਪ ਵਿੱਚ ਲਿਆਉਣ ਲਈ ਯੂਥ ਅਕਾਲੀ ਦਲ ਵੱਲੋਂ ਅੱਜ ਖਾਲਸਾ ਸਾਜਨਾ ਦਿਵਸ ਤੋਂ ਇੱਕ ਨਿਵੇਕਲੀ ਮੁਹਿੰਮ ਆਰਂੰਭਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ.ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਸ੍ਰ.ਬਿਕਰਮਜੀਤ ਸਿੰਘ ਮਜੀਠੀਆ ਦੀ ਯੋਗ ਅਗਵਾਈ ਵਿੱਚ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਦਾ ਆਗਾਜ ਮੁਹਿੰਮ ਦੇ ਕੋਆਰਡੀਨੇਟਰ ਸ੍ਰ.ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਰਖਵਾਏ ਇੱਕ ਵੱਡੇ ਸਮਾਗਮ ਦੌਰਾਨ ਕੀਤਾ ਗਿਆ।ਵਿਸਾਖੀ ਜੋੜ ਮੇਲੇ ਮੌਕੇ ਅੱਜ ਭਾਈ ਡੱਲ ਸਿੰਘ ਪਾਰਕ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ 'ਮੇਰੀ ਦਸਤਾਰ ਮੇਰੀ ਸ਼ਾਨ'ਮੁਹਿੰਮ ਦਾ ਆਰੰਭ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਮੁਹਿੰਮ ਦੇ ਲੋਗੋ ਵਾਲੀ ਟੀ ਸ਼ਰਟ ਜਾਰੀ ਕਰਦਿਆਂ ਕੀਤਾ। ਸ. ਬਾਦਲ ਨੇ ਇਸ ਮੌਕੇ ਇਸ ਨਿਵੇਕਲੇ ਪ੍ਰਭਾਵਸ਼ਾਲੀ ਨੂੰ ਸੰਬੋਧਨ ਕਰਦਿਆਂ ਕਿਹਾ  ਕਿ ਇਸ ਮੁਹਿੰਮ ਦਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਲਗਾਇਆ ਗਿਆ ਹੈ।ਇਸ ਮੌਕੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੇ ਯੂਥ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਆਪਣੇ ਤਰੀਕੇ ਦੀ ਵਿਲੱਖਣ ਮੁਹਿੰਮ ਦੱਸਦਿਆਂ ਜਿੱਥੇ ਨੌਜਵਾਨਾਂ ਨੂੰ ਵਿਰਸੇ ਨਾਲ ਜੋੜਨ ਦੀ ਗੱਲ ਆਖੀ ਉੱਥੇ ਉਨਾਂ ਇਸ ਮੁਹਿੰਮ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਇਸ ਅਣਥੱਕ ਨੌਜਵਾਨ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੌਂਪੀ ਗਈ ਹੈ

ਇਸ ਵੱਲੋਂ ਉਸ ਤੋਂ ਵੀ ਵਧ ਕੇ ਦੋ ਕਦਮ ਅੱਗੇ ਕਾਰਜ ਕੀਤੇ ਗਏ ਹਨ ਜਿਸਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਰਾਜੂ ਖੰਨਾ ਨੂੰ ਇਸ ਮੁਹਿੰਮ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਇਸ ਦਸਤਾਰ ਸਜਾਉ ਲਹਿਰ ਨੂੰ ਦੇਸ਼ਾਂ ਵਿਦੇਸ਼ਾਂ ਵਿੱਚ ਥੋੜੇ ਸਮੇਂ ਵਿੱਚ ਪਹੁੰਚਾਇਆ ਜਾ ਸਕੇ।ਇਸ ਮੌਕੇ ਦਿਲਰਾਜ ਸਿੰਘ ਭੂੰਦੜ ਵਿਧਾਇਕ, ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ, ਅਮਿਤ ਰਤਨ ਹਲਕਾ ਇੰਚਾਰਜ ਬਠਿੰਡਾ ਦਿਹਾਤੀ, ਕੁਲਵੰਤ ਸਿੰਘ ਕੀਤੂ ਜਿਲ੍ਹਾ ਪ੍ਰਧਾਨ ਬਰਨਾਲਾ, ਗੁਰਪ੍ਰੀਤ ਬਣਾਂਵਾਲੀ, ਵਿਨਰਜੀਤ ਸਿੰਘ ਗੋਲਡੀ, ਅਮਿਤ ਸਿੰਘ ਰਾਠੀ, ਯਾਦਵਿੰਦਰ ਸਿੰਘ ਯਾਦੂ, ਸ਼ਰਨਜੀਤ ਸਿੰਘ ਚਨਾਰਥਲ, ਸਰਬਜੀਤ ਸਿੰਘ ਝਿੰਜਰ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਤਰਨਜੀਤ ਸਿੰਘ ਦੁੱਗਲ, ਮਨਪ੍ਰੀਤ ਸਿੰਘ ਤਲਵੰਡੀ, ਸੁਖਬੀਰ ਸਿੰਘ ਜੱਸੀ, ਹਰਪ੍ਰੀਤ ਸਿੰਘ ਸ਼ਿਵਾਲਿਕ, ਰਖਵਿੰਦਰ ਸਿੰਘ ਗਾਬੜੀਆ, ਕੰਵਲਜੀਤ ਸਿੰਘ ਗਿੱਲ, ਜੋਗਿੰਦਰ ਸਿੰਘ ਸਵਾਹੀਕੇ, ਅਵਤਾਰ ਸਿੰਘ ਰਾੜਾ, ਹਰਵਿੰਦਰ ਸਿੰਘ ਕਮਾਲਪੁਰ, ਬਲਜਿੰਦਰ ਸਿੰਘ ਲੋਪੋ, ਚੇਅਰਮੈਨ ਜਤਿੰਦਰ ਚੇਰੀ ਭੰਵਰੀ, ਇਕਬਾਲ ਸਿੰਘ ਅੰਨੀਆ, ਅਮੋਲਕ ਸਿੰਘ ਵਿਰਕ, ਜਸਪਾਲ ਸਿੰਘ ਝੁਨੀਰ, ਨਰਿੰਦਰਪਾਲ ਸਿੰਘ ਸਧਨਾ, ਰਣਯੋਧ ਸਿੰਘ ਲੰਬੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਦੇ ਨੌਜਵਾਨ ਹਾਜ਼ਰ ਸਨ।