ਸਰਬ ਪਾਰਟੀ ਬੈਠਕ ਦੌਰਾਨ ਭਗਵੰਤ ਮਾਨ ਨੇ ਕੈਪਟਨ ਸਾਹਮਣੇ ਰੱਖੀ ਜ਼ਮੀਨੀ ਹਕੀਕਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾਵਾਇਰਸ ਦੇ ਮੱਦੇਨਜਰ ਮੰਗਲਵਾਰ ਨੂੰ ਬੁਲਾਈ ਗਈ ਸਰਬ ਦਲੀ ਵੀਡੀਉ ਕਾਨਫ਼ਰੰਸ 'ਚ ਆਮ ਆਦਮੀ ਪਾਰਟੀ

File photo

ਚੰਡੀਗੜ੍ਹ, 14 ਅਪ੍ਰੈਲ (ਨੀਲ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾਵਾਇਰਸ ਦੇ ਮੱਦੇਨਜਰ ਮੰਗਲਵਾਰ ਨੂੰ ਬੁਲਾਈ ਗਈ ਸਰਬ ਦਲੀ ਵੀਡੀਉ ਕਾਨਫ਼ਰੰਸ 'ਚ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ 'ਚ ਬੈਠ ਕੇ ਹਿੱਸਾ ਲਿਆ। ਕਰੀਬ 3 ਘੰਟੇ ਚੱਲੀ ਇਸ ਮੀਟਿੰਗ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਮਾਨ ਦੇ ਨਾਲ ਬੈਠੇ।

 ਮਾਨ ਨੇ ਕਣਕ ਦੀ ਵਾਢੀ ਦੇ ਮੱਦੇਨਜ਼ਰ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਦਿਕੱਤਾਂ, ਗ਼ਰੀਬਾਂ, ਜ਼ਰੂਰਤਮੰਦਾਂ ਨੂੰ ਰਾਸ਼ਨ ਦੀ ਵੱਡੀ ਥੁੜ ਅਤੇ ਰਾਸ਼ਨ ਵੰਡਣ ਦੇ ਨਾਮ 'ਤੇ ਹੋ ਰਹੀ ਸਿਆਸਤ ਅਤੇ ਵਿਤਕਰੇਬਾਜ਼ੀ 'ਗਰਾਉਂਡ ਜ਼ੀਰੋ' 'ਤੇ ਕੋਰੋਨਾ ਨਾਲ ਲੜ ਰਹੇ ਸਫ਼ਾਈ ਸੇਵਕਾਂ, ਆਸ਼ਾ ਤੇ ਆਂਗਨਵਾੜੀ ਵਰਕਰਾਂ, ਐਂਬੂਲੈਂਸ ਡਰਾਈਵਰਾਂ, ਨਰਸਾਂ, ਡਾਕਟਰਾਂ ਸਮੇਤ ਸਾਰੇ ਸਿਹਤ ਕਰਮੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਚੁਣੌਤੀਆਂ ਮਨਰੇਗਾ ਕਾਮਿਆਂ, ਪ੍ਰਾਈਵੇਟ ਬੈਂਕਾਂ ਵਲੋਂ ਕਿਸ਼ਤਾਂ ਲਈ ਪਾਇਆ ਗਿਆ ਦਬਾਅ, ਪ੍ਰਾਈਵੇਟ ਕੰਪਨੀਆਂ ਵਲੋਂ ਅਪਣੇ ਵਰਕਰਾਂ ਦੀ ਕੱਟੀ ਜਾ ਰਹੀ ਤਨਖ਼ਾਹ ਅਤੇ ਪ੍ਰਾਈਵੇਟ ਸਕੂਲਾਂ ਵਲੋਂ ਟੀਚਰਾਂ ਨੂੰ ਤਨਖ਼ਾਹ ਦੇਣ ਲਈ ਸਰਕਾਰ ਕੋਲ ਪਈ।