ਭਾਜਪਾਤੇਸ਼੍ਰੋਮਣੀਅਕਾਲੀਦਲਨੇਅਪਣੇਸ਼ਾਸਨਦੌਰਾਨਐਸਸੀ.ਭਾਈਚਾਰੇਲਈਕੁੱਝਵੀ ਨਹੀਂ ਕੀਤਾ ਕੈਪਟਨਅਮਰਿੰਦਰਸਿੰਘ

ਏਜੰਸੀ

ਖ਼ਬਰਾਂ, ਪੰਜਾਬ

ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਅਪਣੇ ਸ਼ਾਸਨ ਦੌਰਾਨ ਐਸ.ਸੀ. ਭਾਈਚਾਰੇ ਲਈ ਕੁੱਝ ਵੀ ਨਹੀਂ ਕੀਤਾ : ਕੈਪਟਨ ਅਮਰਿੰਦਰ ਸਿੰਘ

image

ਚੰਡੀਗੜ੍ਹ, 14 ਅਪ੍ਰੈਲ (ਸੱਤੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ  ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਚੁਣੇ ਜਾਣ ਦੀ ਸੂਰਤ ਵਿਚ ਸਰਕਾਰ ਵਿਚ ਦਲਿਤ ਆਗੂਆਂ ਨੂੰ  ਕ੍ਰਮਵਾਰ ਉਪ ਮੁੱਖ ਮੰਤਰੀ/ਮੁੱਖ ਮੰਤਰੀ ਬਣਾਏ ਜਾਣ ਦੇ ਵਾਅਦਿਆਂ ਨੂੰ  ਬੇਤੁਕੇ ਚੁਣਾਵੀ ਹਥਕੰਡੇ ਗਰਦਾਨਿਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਪਾਰਟੀਆਂ, ਜਿਨਾਂ ਨੇ ਅਪਣੇ ਸ਼ਾਸਨ ਦੌਰਾਨ ਐਸ.ਸੀ. ਭਾਈਚਾਰੇ ਲਈ ਕੁੱਝ ਵੀ ਨਹੀਂ ਕੀਤਾ, ਦੇ ਪਿਛਲੇ ਮਾੜੇ ਰਿਕਾਰਡ ਨੂੰ  ਦੇਖਦੇ ਹੋਏ ਇਹ ਸਾਫ਼ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 10 ਵਰਿ੍ਹਆਂ ਦੌਰਾਨ ਸੂਬੇ ਵਿਚ ਦਲਿਤਾਂ ਦੀ ਭਲਾਈ ਯਕੀਨੀ ਬਣਾਉਣ ਵਿਚ ਨਾਕਾਮ ਰਹੀਆਂ ਹਨ ਅਤੇ ਹੁਣ 2022 ਦੀਆਂ ਚੋਣਾਂ 'ਤੇ ਅੱਖ ਰੱਖਦੇ ਹੋਏ ਦਲਿਤ ਭਾਈਚਾਰੇ ਨੂੰ  ਭਰਮਾਉਣ ਲਈ ਸਿਆਸੀ ਡਰਾਮੇਬਾਜ਼ੀ 'ਤੇ ਉਤਰ ਆਈਆਂ ਹਨ | 

ਮੁੱਖ ਮੰਤਰੀ ਨੇ ਕਿਹਾ,''ਸੁਖਬੀਰ ਬਾਦਲ ਹੁਣ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਦਾ ਵਾਅਦਾ ਕਰ ਰਿਹਾ ਹੈ ਪਰ ਉਸ ਕੋਲ ਅਪਣੀ ਪਾਰਟੀ ਜਿਸ ਦਾ ਭਾਜਪਾ ਨਾਲ ਗਠਜੋੜ ਸੀ, ਵਲੋਂ ਐਸ.ਸੀ. ਭਾਈਚਾਰੇ ਲਈ ਕੀਤੇ ਗਏ ਕੰਮਾਂ ਨੂੰ  ਦਿਖਾਉਣ ਦੇ ਨਾਮ 'ਤੇ ਕੁੱਝ ਵੀ ਨਹੀਂ ਹੈ |'' ਕੈਪਟਨ ਅਮਰਿੰਦਰ ਸਿੰਘ ਨੇ ਇਸ ਵਾਅਦੇ ਨੂੰ  ਵੋਟਾਂ ਦੇ ਮੱਦੇਨਜ਼ਰ ਲੋਕਾਂ ਨੂੰ  ਗੁੰਮਰਾਹ ਕਰਨ ਦੀ ਇਕ ਸਿਆਸੀ ਚਾਲ ਦਸਿਆ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਬੇਤੁੱਕਾ 
ਵਰਤਾਰਾ ਹੈ ਕਿ ਹੁਣ ਭਾਜਪਾ ਵਲੋਂ ਵੀ ਕਿਸੇ ਤੋਂ ਪਿੱਛੇ ਨਾ ਰਹਿੰਦੇ ਹੋਏ ਪੰਜਾਬ ਦੇ ਲੋਕਾਂ ਦੁਆਰਾ ਚੁਣੇ ਜਾਣ ਦੀ ਸੂਰਤ ਵਿਚ ਦਲਿਤ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਹੈ | ਮੁੱਖ ਮੰਤਰੀ ਨੇ ਦਸਿਆ ਕਿ ਜਿਸ ਤਰ੍ਹਾਂ ਕਿਸਾਨਾਂ ਦੇ ਮੁੱਦੇ 'ਤੇ ਸੂਬੇ ਦੇ ਲੋਕਾਂ ਵਿਚ ਭਾਜਪਾ ਵਿਰੁਧ ਗੁੱਸਾ ਹੈ, ਉਸ ਨੂੰ  ਵੇਖਦੇ ਹੋਏ ਪਾਰਟੀ ਲਈ ਇਕ ਵੀ ਜੇਤੂ ਉਮੀਦਵਾਰ ਲੱਭਣਾ ਇਕ ਚੁਨੌਤੀ ਹੋਵੇਗੀ |