BJP ਦੇ ਯੂਥ ਆਗੂ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਦਾ ਕਰੀਬੀ ਸੀ ਮ੍ਰਿਤਕ

photo

 

ਅਮਲੋਹ : ਹਲਕਾ ਅਮਲੋਹ ਦੇ ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਸ਼ਰਨ ਭੱਟੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸ਼ਰਨ ਭੱਟੀ ਇਸ ਸਮੇਂ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਵਿੱਚ ਕੰਮ ਕਰ ਰਹੇ ਸਨ।

ਉਨ੍ਹਾਂ ਨੇ ਖੁਦਕੁਸ਼ੀ ਕਰਨ ਦਾ ਕਾਰਨ ਆਪਣੇ ਕਾਰੋਬਾਰੀ ਸਾਥੀ ਅਤੇ ਕੁਝ ਦੋਸਤਾਂ ਨੂੰ ਦੱਸਿਆ ਹੈ। ਉਨ੍ਹਾਂ ਨੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਜੀਆਰਪੀ ਅਧੀਨ ਖੁਦਕੁਸ਼ੀ ਕਰ ਲਈ ਹੈ ਅਤੇ ਇਸ ਦੀ ਕਾਰਵਾਈ ਵੀ ਮੰਡੀ ਗੋਬਿੰਦਗੜ੍ਹ ਥਾਣੇ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਸ਼ਰਨ ਭੱਟੀ ਦੇ ਪਰਿਵਾਰ ਨੂੰ ਸੂਚਿਤ ਕਰ ਕੇ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਆਤਮਹੱਤਿਆ ਕਰਨ ਤੋਂ ਪਹਿਲਾਂ ਸ਼ਰਨ ਭੱਟੀ ਨੇ ਇੰਟਰਨੈੱਟ 'ਤੇ ਪੋਸਟ ਪਾ ਕੇ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਇੱਕ ਨਿੱਜੀ ਯੂਨੀਵਰਸਿਟੀ ਦੇ ਸਕਿਓਰਿਟੀ ਸਟਾਫ਼ ਤੋਂ ਇਲਾਵਾ ਉਸ ਦੇ ਕਾਰੋਬਾਰ ਨਾਲ ਜੁੜੇ ਸਾਥੀ ਉਸ ਨੂੰ ਪਿਛਲੇ 1 ਮਹੀਨੇ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰ ਰਹੇ ਸਨ। ਉਸ ਨਾਲ ਧੋਖਾ ਹੋਇਆ ਹੈ, ਜਿਸ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪੋਸਟ 'ਚ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਉਹ ਉਨ੍ਹਾਂ ਲੋਕਾਂ ਦੇ ਪੂਰੇ ਵੇਰਵੇ ਅਤੇ ਨਾਂ ਦੱਸਣ ਤੋਂ ਬਾਅਦ ਜਾਵੇਗਾ, ਜਿਨ੍ਹਾਂ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ।