ਅੰਮ੍ਰਿਤਪਾਲ ਮਾਮਲੇ ’ਚ ਗ੍ਰਿਫ਼ਤਾਰ ਵਕੀਲ ਸਣੇ 4 ਲੋਕਾਂ ਦੀ ਅਦਾਲਤ ਵਿਚ ਪੇਸ਼ੀ, ਜਾਣੋ ਪੁਲਿਸ ਨੂੰ ਮਿਲਿਆ ਕਿੰਨੇ ਦਿਨ ਦਾ ਰਿਮਾਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੂੰ ਰਾਜਦੀਪ ਸਿੰਘ ਅਤੇ ਸਰਬਜੀਤ ਸਿੰਘ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਹੋਇਆ

Advocate and other people Arrested in Amritpal case appeared in court

 

ਹੁਸ਼ਿਆਰਪੁਰ: ਅੰਮ੍ਰਿਤਪਾਲ ਸਿੰਘ ਦੀਆਂ ਪੋਸਟਾਂ ਸ਼ੇਅਰ ਕਰਨ ਅਤੇ ਉਸ ਦੀ ਮਦਦ ਕਾਰਨ ਦੇ ਇਲਜ਼ਾਮਾਂ ਤਹਿਤ ਪੰਜਾਬ ਪੁਲਿਸ ਨੇ ਐਡਵੋਕੇਟ ਰਾਜਦੀਪ ਸਿੰਘ ਸਣੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਨੂੰ ਅੱਜ ਜੱਜ ਸਿਮਰਨਜੀਤ ਸਿੰਘ ਸੋਹੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਓਂਕਾਰ ਨਾਥ ਨੂੰ ਨਿਆਂਇਕ ਹਿਸਾਰਤ ਵਿਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਨੇ ਕਾਂਗਰਸ ਵਿਚ ਕੀਤੀ ਵਾਪਸੀ

ਇਸ ਦੌਰਾਨ ਪੁਲਿਸ ਨੂੰ ਰਾਜਦੀਪ ਸਿੰਘ ਅਤੇ ਸਰਬਜੀਤ ਸਿੰਘ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਜਦਕਿ ਪੁਲਿਸ ਅਦਾਲਤ ਤੋਂ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਹਨਾਂ ਤੋਂ ਇਲਾਵਾ ਗੋਗਾ ਨਾਂ ਦੇ ਇਕ ਹੋਰ ਵਿਅਕਤੀ ਨੂੰ ਵੀ ਕਾਬੂ ਕੀਤਾ ਗਿਆ ਹੈ, ਜਿਸ ਨੂੰ ਦੋ ਦਿਨ ਦੇ ਰਿਮਾਂਡ ’ਤੇ ਭੇਜਿਆ ਹੈ। ਪੁਲਿਸ ਵਲੋ 19 ਨੰਬਰ ਐਫਆਈਆਰ ’ਤੇ ਕਾਰਵਾਈ ਕਰਦਿਆਂ ਇਹਨਾਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।