ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਨੇ ਕਾਂਗਰਸ ਵਿਚ ਕੀਤੀ ਵਾਪਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁਝ ਦਿਨ ਪਹਿਲਾਂ ‘ਆਪ’ ਵਿਚ ਹੋਏ ਸਨ ਸ਼ਾਮਲ

Former MLA Surinder Chaudhary return back to congress

 

ਜਲੰਧਰ: ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਵਿਚ ਇਕ ਵਾਰ ਫਿਰ ਸਿਆਸੀ ਫੇਰਬਦਲ ਹੋਇਆ ਹੈ। 5 ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਅਤੇ ਹਲਕਾ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ: ਮਾਨਹਾਨੀ ਮਾਮਲਾ : ਅਦਾਲਤ ਵਲੋਂ ਰਾਹੁਲ ਗਾਂਧੀ ਨੂੰ ਨਿੱਜੀ ਪੇਸ਼ੀ ਤੋਂ ਮਿਲੀ ਸਥਾਈ ਛੋਟ 

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ਵਿਚ ਉਹਨਾਂ ਨੇ ਕਾਂਗਰਸ ਵਿਚ ਵਾਪਸੀ ਕੀਤੀ ਹੈ।

ਇਹ ਵੀ ਪੜ੍ਹੋ: ਸਿਰਫ਼ 5000 ਪੌਂਡ ਫ਼ੀਸ ਨਾਲ ਹਾਸਲ ਕਰੋ UK ਦਾ ਸਟੂਡੈਂਟ ਵੀਜ਼ਾ, 2 ਦਿਨਾਂ ਵਿਚ ਆਵੇਗਾ ਫੈਸਲਾ

ਇਸ ਤੋਂ ਪਹਿਲਾਂ10 ਅਪ੍ਰੈਲ ਨੂੰ ਕਰਤਾਰਪੁਰ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਸੀ।  ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਚੋਣ ਤੋਂ ਪਹਿਲਾਂ ਸਿਆਸੀ ਫੇਰਬਦਲ ਜ਼ੋਰਾਂ 'ਤੇ ਹੈ।