Fazilka News: ਪਿੰਡ ਮੁਹਾਰ ਜਮਸ਼ੇਰ ਵਿਚ ਵੱਡੀ ਬਰਾਮਦਗੀ,  9,46,700 ਰੁਪਏ ਦੀ ਡਰੱਗ ਮਨੀ, 71.84 ਗ੍ਰਾਮ ਸੋਨਾ ਬਰਾਮਦ 

ਏਜੰਸੀ

ਖ਼ਬਰਾਂ, ਪੰਜਾਬ

ਇਸ ਓਪਰੇਸ਼ਨ ਤਹਿਤ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਵਿਖੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ

File Photo

Fazilka News:  ਫਾਜ਼ਿਲਕਾ - ਡਾ. ਪ੍ਰਗਿਆ ਜੈਨ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਮਿਲ ਕੇ ਚਲਾਏ ਗਏ ਸਾਂਝੇ ਓਪਰੇਸ਼ਨ ਤਹਿਤ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਖੇਤਰ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਕਿ ਸਰਹੱਦ ਪਾਰ ਤੋਂ ਚਲਾਈ ਜਾਣ ਵਾਲੀ ਨਸ਼ਿਆਂ ਦੀ ਤਸਕਰੀ ਨੂੰ ਨਾਕਾਮ ਕੀਤਾ ਜਾ ਸਕੇ।

ਇਸ ਓਪਰੇਸ਼ਨ ਤਹਿਤ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਵਿਖੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ। ਇਹ ਨਸ਼ਾ ਤਸਕਰ ਆਪਣੀ ਰਿਹਾਇਸ਼ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਹੋਣ ਦੇ ਸ਼ੱਕ ਤਹਿਤ ਕਾਬੂ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ, ਫੜੇ ਗਏ ਵਿਅਕਤੀ ਨੇ ਪਿੰਡ ਮੁਹਾਰ ਜਮਸ਼ੇਰ ਵਿਚ ਇੱਕ ਗੁਪਤ ਟਿਕਾਣੇ ਬਾਰੇ ਅਹਿਮ ਜਾਣਕਾਰੀਆਂ ਦਾ ਖੁਲਾਸਾ ਕੀਤਾ, ਜਿੱਥੋਂ ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਨੇ ਸਫ਼ਲਤਾ ਪੂਰਵਕ 9,46,700 ₹/- ਰੁਪਏ ਦੀ ਨਕਦੀ (ਡਰੱਗ ਮਨੀ), 71.84 ਗ੍ਰਾਮ ਸੋਨਾ ਅਤੇ 109 ਗ੍ਰਾਮ ਚਾਂਦੀ ਬਰਾਮਦ ਕੀਤੀ ਗਈ ਹੈ।

 ਕਾਬੂ ਕੀਤੇ ਦੋਸ਼ੀ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿਚ ਦੋਸ਼ੀ ਕੋਲੋਂ ਹੋਰ ਵੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਸਮੇਂ ਵਿਚ ਵੀ ਇਸੇ ਤਰਾਂ ਸਰਹੱਦੀ ਏਰੀਆ ਵਿਚ ਸੰਯੁਕਤ ਆਪ੍ਰੇਸ਼ਨ ਚਲਾਏ ਜਾਣਗੇ। ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਪੰਜਾਬ ਵਿੱਚੋਂ ਨਸ਼ਿਆਂ ਦੀ ਤਸਕਰੀ ਦੇ ਖਾਤਮੇ ਲਈ ਪੂਰੀ ਵਚਨਬੱਧ ਹੈ।