Punjab News: ਘਰੇਲੂ ਕਲੇਸ਼ ਕਾਰਨ ਪੁੱਤਰ ਨੇ ਪਿਉ ਦਾ ਇੱਟਾਂ ਮਾਰ ਮਾਰ ਕੇ ਕੀਤਾ ਕਤਲ

ਏਜੰਸੀ

ਖ਼ਬਰਾਂ, ਪੰਜਾਬ

ਬੇਰਹਿਮੀ ਨਾਲ ਇੱਟਾਂ ਮਾਰ ਮਾਰ ਕੇ ਉਤਾਰਿਆ ਮੌਤ ਦੇ ਘਾਟ

punjab news

 

Nabha news : ਅੱਜ ਦੇਰ ਰਾਤ ਨਾਭਾ ਬਲਾਕ ਦੇ ਪਿੰਡ ਦੁਲੱਦੀ ਸਥਿਤ ਡੱਲਾ ਕਲੋਨੀ ’ਚ ਰਹਿਣ ਵਾਲੇ 70 ਸਾਲਾਂ ਸਾਹਿਬ ਸਿੰਘ ਦਾ ਘਰੇਲੂ ਕਲੇਸ਼ ਦੇ ਚਲਦਿਆਂ ਉਸ ਦੇ ਪੁੱਤਰ ਕੁਲਦੀਪ ਸਿੰਘ ਨੇ ਇੱਟਾਂ ਮਾਰ ਕੇ ਕਤਲ ਕਰ ਦਿਤਾ।

ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਉ ਨੇ ਦਸਿਆ ਕਿ ਮ੍ਰਿਤਕ ਸਾਹਿਬ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਨਾਭਾ ’ਚ ਰਖਵਾ ਦਿਤਾ ਹੈ ਅਤੇ ਪ੍ਰਵਾਰਕ ਮੈਂਬਰਾਂ ਦੇ ਬਿਆਨਾਂ ਤਹਿਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।