52 ਕਿੱਲੋ ਭੁੱਕੀ ਸਣੇ ਇਕ ਕਾਬੂ, ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਖੰਨਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖੰਨਾ ਪੁਲਿਸ ਨੂੰ ਉਸ ਵੇਲੇ ਭਾਰੀ ਸਫ਼ਲਤਾ ਹਾਸਲ ਹੋਈ ਜਦੋਂ...

Man arrested with 52 kilos of drugs

ਖੰਨਾ: ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਖੰਨਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖੰਨਾ ਪੁਲਿਸ ਨੂੰ ਉਸ ਵੇਲੇ ਭਾਰੀ ਸਫ਼ਲਤਾ ਹਾਸਲ ਹੋਈ ਜਦੋਂ ਜੇਰ ਸਰਕਰਦਗੀ ਰਛਪਾਲ ਸਿੰਘ, ਪੀ.ਪੀ.ਐਸ ਉਪ ਪੁਲਿਸ ਕਪਤਾਨ ਪਾਇਲ, ਇੰਸਪੈਕਟਰ ਵਿਨੋਦ ਕੁਮਾਰ ਮੁੱਖ ਅਫ਼ਸਰ ਥਾਣਾ ਸਦਰ ਖੰਨਾ, ਥਾਣੇਦਾਰ ਸੁਰਜੀਤ ਸਿੰਘ ਇੰਚ: ਨਾਰਕੋਟਿਕ ਸੈਲ ਖੰਨਾ, ਸ:ਥ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਥਾਣਾ ਸਦਰ ਖੰਨਾ ਦੇ ਪ੍ਰਿਸਟਨ ਮਾਲ ਪਰ ਨਾਕਾਬੰਦੀ ਕਰਕੇ ਗੱਡੀਆਂ ਦੀ ਚੈਕਿੰਗ ਕਰ ਰਹੇ ਸੀ ਤਾਂ ਗੋਬਿੰਦਗੜ੍ਹ ਸਾਇਡ ਵਲੋਂ ਕਾਰ ਨੰਬਰ ਪੀ.ਬੀ-10-ਏਬੀ-0733 ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਡਰਾਈਵਰ ਕਾਰ ਭਜਾ ਕੇ ਲੈ ਗਿਆ।

ਤਾਂ ਤੁਰਤ ਪੁਲਿਸ ਪਾਰਟੀ ਨੇ ਵੀ ਆਪਣੀਆਂ ਗੱਡੀਆਂ ਰਾਹੀਂ ਕਾਰ ਦਾ ਪਿੱਛਾ ਕੀਤਾ ਤਾਂ ਦੈਹਿੜੂ ਪੁਲ 'ਤੇ ਉਕਤ ਕਾਰ ਸੜਕ ਦੇ ਬਣੇ ਡਵਾਈਡਰ ਨੂੰ ਪਾਰ ਕਰਕੇ ਸੜਕ ਦੀ ਦੂਸਰੀ ਤਰਫ਼ ਲੱਗੇ ਐਂਗਲਾਂ ਨਾਲ ਟਕਰਾ ਕੇ ਰੁਕ ਗਈ ਤੇ ਕਾਰ ਡਰਾਈਵਰ  ਚਰਨਜੀਤ ਸਿੰਘ ਉਰਫ਼ ਚੰਨੀ ਪੁੱਤਰ ਹਰਬੰਸ ਸਿੰਘ ਨੂੰ ਪੁਲਿਸ ਪਾਰਟੀ ਨੇ ਕਾਬੂ ਕੀਤਾ। ਕਾਰ ਦੀ ਤਲਾਸ਼ੀ ਲੈਣ ਪਰ ਕਾਰ ਦੀ ਪਿਛਲੀ ਸੀਟ 'ਤੇ ਰੱਖੇ ਦੋ ਪਲਾਸਟਿਕ ਦੇ ਥੈਲਿਆਂ ਨੂੰ ਚੱੈਕ ਕਰਨ 'ਤੇ 52 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ। ਜੋ ਉਕਤ ਦੋਸ਼ੀ ਚਰਨਜੀਤ ਸਿੰਘ ਦੇ ਵਿਰੁਧ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।