ਚੰਡੀਗੜ੍ਹ ‘ਚ ਮੌਸਮ ਹੋਇਆ ਠੰਡਾ-ਠੰਡਾ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਸ਼ਹਿਰ ਵਿਚ ਬੁੱਧਵਾਰ ਸਵੇਰ ਦੇ ਸਮੇਂ ਅਸਮਾਨ ਵਿਚ ਛਾਏ ਬੱਦਲਾਂ ਅਤੇ ਠੰਡੀਆਂ ਹਵਾਵਾਂ...
ਚੰਡੀਗੜ੍ਹ : ਸ਼ਹਿਰ ਵਿਚ ਬੁੱਧਵਾਰ ਸਵੇਰ ਦੇ ਸਮੇਂ ਅਸਮਾਨ ਵਿਚ ਛਾਏ ਬੱਦਲਾਂ ਅਤੇ ਠੰਡੀਆਂ ਹਵਾਵਾਂ ਨੇ ਮੌਸਮ ਨੂੰ ਠੰਡਾ-ਠੰਡਾ ਬਣਾ ਦਿੱਤਾ ਹੈ, ਜਿਸ ਕਾਰਨ ਆਉਣ ਵਾਲੇ 3 ਦਿਨਾਂ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਮੁਤਾਬਿਕ ਬੁੱਧਵਾਰ, ਵੀਰਵਾਰ ਅਤੇ ਸੁੱਕਰਵਾਰ ਨੂੰ ਵੀ ਤੇਜ਼ ਹਵਾਵਾ ਨਾਲ ਬਾਰਿਸ਼ ਦੀ ਪੂਰੀ ਸੰਭਾਵਨਾ ਹੈ। ਸੋਮਵਾਰ ਦੇਰ ਰਾਤ ਹੋਈ ਬਾਰਿਸ਼ ਕਾਰਨ ਵੀ ਮੰਗਲਵਾਰ ਦਾ ਦਿਨ ਜ਼ਿਆਦਾ ਗਰਮ ਨਹੀਂ ਰਿਹਾ।
ਮੌਸਮ ਵਿਭਾਗ ਮੁਤਾਬਿਕ 1.0 ਐਮਐਮ ਬਾਰਿਸ਼ ਦਰਜ ਕੀਤੀ ਗਈ ਹੈ। ਵੈਸਟਰਨ ਡਿਸਟਰਬੈਂਸ ਹੋਣ ਕਾਰਨ ਮੌਸਮ ਵਿਚ ਇਹ ਬਦਲਾਅ ਆ ਰਿਹਾ ਹੈ, ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਵੀ ਰਹੇਗਾ। ਇਸ ਦੌਰਾਨ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.06 ਡਿਗਰੀ ਦਰਜ ਕੀਤੀ ਗਿਆ, ਉਥੇ ਹੀ ਘੱਟੋਂ ਘੱਟ ਤਾਪਮਾਨ 22.3 ਡਿਗਰੀ ਸੈਲਸੀਅਸ ਰਿਹਾ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36 ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।