Covid 19 - ਕੱਲ੍ਹ ਫੇਸਬੁੱਕ 'ਤੇ ਲਾਈਵ ਹੋ ਕੇ ਜਨਤਾ ਦੇ ਸਵਾਲਾਂ ਦੇ ਜਵਾਬ ਦੇਣਗੇ CM ਕੈਪਟਨ

ਏਜੰਸੀ

ਖ਼ਬਰਾਂ, ਪੰਜਾਬ

ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁ਼ਦ ਆਪਣੇ ਫੇਸਬੁੱਕ ਪੇਜ਼ 'ਤੇ ਦਿੱਤੀ ਹੈ।

File Photo

ਚੰਡੀਗੜ੍ਹ - ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਅਤੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਰਾਬਤਾ ਕਾਇਮ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਉਥੇ ਹੀ ਇਸ ਸਬੰਧੀ ਹੁਣ ਮੁੱਖ ਮੰਤਰੀ ਫੇਸਬੁੱਕ 'ਤੇ ਲਾਈਵ ਹੋ ਕੇ ਸਿੱਧਾ ਜਨਤਾ ਦੇ ਸਵਾਲਾਂ ਦੇ ਜਵਾਬ ਦੇਣਗੇ।

ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁ਼ਦ ਆਪਣੇ ਫੇਸਬੁੱਕ ਪੇਜ਼ 'ਤੇ ਦਿੱਤੀ ਹੈ। ਉਨ੍ਹਾਂ ਫੇਸਬੁੱਕ 'ਤੇ ਪੋਸਟ ਪਾ ਕੇ ਕਿਹਾ ਕਿ ਮੈਂ, ਕੱਲ੍ਹ ਯਾਨੀ 16 ਮਈ ਨੂੰ ਫੇਸਬੁੱਕ 'ਤੇ ਲਾਈਵ ਹੋਵਾਂਗਾ ਅਤੇ ਇਸ ਦੌਰਾਨ ਤੁਸੀਂ ਮੈਨੂੰ ਕੋਵਿਡ-19 ਸਬੰਧੀ ਕਿਸੇ ਵੀ ਤਰ੍ਹਾਂ ਦਾ ਸਵਾਲ-ਪੁੱਛ ਸਕਦੇ ਹੋ, ਜਿਸ ਦਾ ਜਵਾਬ ਮੈਂ ਤੁਹਾਨੂੰ ਆਪਣੇ ਲਾਈਵ ਸੈਸ਼ਨ 'ਚ ਹੀ ਦਵਾਂਗਾ।

ਤੁਸੀਂ #AskCaptain ਇਹ ਹੈਸ਼ਟੈਗ ਵਰਤ ਕੇ ਮੈਨੂੰ ਆਪਣੇ ਸਵਾਲ ਭੇਜ ਸਕਦੇ ਹੋ। ਇਸ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਮੈਨੂੰ ਤੁਹਾਡੇ ਸਵਾਲਾਂ ਦੀ ਉਡੀਕ ਰਹੇਗੀ ਇਸ ਦਾ ਹਿੱਸਾ ਜ਼ਰੂਰ ਬਣਿਓ।