ਪੰਜਾਬ ਚ ਕਰੋਨਾ ਨਾਲ ਠੀਕ ਹੋਣ ਵਾਲੇ ਕੇਸਾਂ ਨੇ ਫੜੀ ਤੇਜ਼ੀ, ਪਿਛਲੇ ਤਿੰਨ ਦਿਨਾਂ ਚ 160 ਲੋਕ ਹੋਏ ਠੀਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਿੱਥੇ ਪੰਜਾਬ ਵਿਚ ਆਏ ਦਿਨ ਕਰੋਨਾ ਦੇ ਕੇਸਾਂ ਵਿਚ ਵਾਧਾ ਹੋ ਰਿਹਾ ਹੈ ਉੱਥੇ ਹੀ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਨੇ ਵੀ ਹੁਣ ਤੇਜ਼ੀ ਫੜੀ ਹੈ

Coronavirus

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਖਿਲਾਫ ਲੜਾਈ ਨੂੰ ਤੇਜ਼ ਕਰ ਦਿੱਤਾ ਹੈ। ਜਿੱਥੇ ਪੰਜਾਬ ਵਿਚ ਆਏ ਦਿਨ ਕਰੋਨਾ ਵਾਇਰਸ ਦੇ ਕੇਸਾਂ ਵਿਚ ਵਾਧਾ ਹੋ ਰਿਹਾ ਹੈ ਉੱਥੇ ਹੀ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਨੇ ਵੀ ਹੁਣ ਤੇਜ਼ੀ ਫੜੀ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪੰਜਾਬ ਚ 95 ਲੋਕਾਂ ਨੇ ਇਸ ਮਹਾਂਮਾਰੀ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਇਸ ਤਹਿਤ ਬੁੱਧਵਾਰ ਨੂੰ 34 ਅਤੇ ਮੰਗਲਵਾਰ ਨੂੰ 30 ਲੋਕ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਲੈ ਕੇ ਘਰ ਪਰਤ ਚੁੱਕੇ ਹਨ। ਇਸ ਤੋਂ ਬਾਅਦ ਹੁਣ ਜੇਕਰ ਬੀਤੇ ਇਨ੍ਹਾਂ ਤਿੰਨ ਦਿਨਾਂ ਦੇ ਅੰਕੜਿਆਂ ਨੂੰ ਮਿਲਾਇਏ ਤਾਂ ਹੁਣ ਤੱਕ 160 ਲੋਕ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਸੂਬੇ ਵਿਚ ਕੁੱਲ 295 ਲੋਕ ਇਸ ਵਾਇਰਸ ਤੋਂ ਤੰਦਰੁਸਤ ਹੋ ਚੁੱਕੇ ਹਨ ਅਤੇ 33 ਲੋਕਾਂ ਦੀ ਕਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ।

ਇਸ ਵਿਚ ਇਹ ਵੀ ਦੱਸ ਦੱਈਏ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਲੋਕ ਉਹ ਸਨ ਜਿਨ੍ਹਾਂ ਦੀ ਪਹਿਲਾਂ ਹੀ ਇਮਊਨਟੀ ਕਮਜ਼ੋਰ ਸੀ ਜਾਂ ਉਹ ਕਿਸੇ ਹੋਰ ਬਿਮਾਰੀ ਤੋਂ ਪ੍ਰਭਾਵਿਤ ਸਨ। ਉੱਥੇ ਹੀ ਇਨ੍ਹਾਂ ਤਿੰਨ ਦਿਨਾਂ ਵਿਚ ਨਵੇਂ ਪੌਜਟਿਵ ਮਰੀਜ਼ਾਂ ਦੇ ਕੇਸਾਂ ਦੀ ਗਿਣਤੀ ਵਿਚ ਵੀ ਪਹਿਲਾਂ ਨਾਲੋਂ ਗਿਰਾਵਟ ਆਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਭ ਤੋਂ ਵੱਧ ਠੀਕ ਹੋਣ ਵਾਲੇ ਕੇਸ ਅੰਮ੍ਰਿਤਸਰ ਵਿਚੋਂ ਹਨ

ਜਿੱਥੇ ਹਜ਼ੂਰ ਸਾਹਿਬ ਤੋਂ ਪਰਤੇ 266 ਕਰੋਨਾ ਪੌਜਿਟਵ ਮਰੀਜ਼ਾਂ ਵਿਚੋਂ 88 ਮਰੀਜ਼ਾਂ ਨੇ ਇਸ ਵਾਇਰਸ ਨੂੰ ਮਾਤ ਦੇ ਦਿੱਤੀ ਹੈ। ਉੱਥੇ ਹੀ ਕੇਂਦਰੀ ਜੇਲ੍ਹ ਵਿਚੋਂ 43 ਕੈਦੀਆਂ ਦੀ ਰਿਪੋਰਟ ਨੈਗਟਿਵ ਆਉਂਣ ਨਾਲ ਵੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਵੀਰਵਾਰ ਨੂੰ 200 ਲੋਕਾਂ ਦੇ ਕੀਤੇ ਟੈਸਟਾਂ ਵਿਚੋਂ ਸਾਰਿਆਂ ਦੀ ਰਿਪੋਰਟ ਨੈਗਿਟਿਵ ਆਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।