ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਨੂੰ ਲੱਗਾ ਡੂੰਘਾ ਸਦਮਾ, ਪਿਤਾ ਦੀ ਹੋਈ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ .......

file photo

 ਮੁਹਾਲੀ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਬਾਦਲ (88) ਦੀ ਵੀਰਵਾਰ ਦੇਰ ਰਾਤ ਮੁਹਾਲੀ ਵਿੱਚ ਦੇਹਾਂਤ ਹੋ ਗਿਆ।

ਜਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ (88),ਦੀ ਸਿਹਤ ਖ਼ਰਾਬ  ਪਿਛਲੇ ਕੁਝ ਦਿਨਾਂ ਤੋਂ ਖਰਾਬ ਚੱਲ ਰਹੀ ਸੀ  ਉਸ ਨੂੰ ਇਲਾਜ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ

ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਥਿਤੀ ਦੇ ਅਨੁਸਾਰ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਸੀ ਪਤਾ ਚਲਿਆ ਹੈ ਕਿ ਉਸਨੂੰ ਸ਼ੂਗਰ ਦੀ ਬਿਮਾਰੀ ਹੈ ਜੋ ਦਿਲ ਅਤੇ ਗੁਰਦੇ ਨੂੰ ਪ੍ਰਭਾਵਤ ਕਰ ਰਹੀ ਸੀ।

ਦੱਸ ਦੇਈਏ ਕਿ ਲਗਭਗ ਇਕ ਮਹੀਨਾ ਪਹਿਲਾਂ ਉਹਨਾਂ ਦੀ ਪਤਨੀ ਹਰਮਿੰਦਰ ਕੌਰ ਬਾਦਲ ਦੀ ਸਿਰ ਦੇ ਕੈਂਸਰ ਕਾਰਨ ਮੌਤ ਹੋ ਗਈ ਸੀ।  ਗੁਰਦਾਸ ਬਾਦਲ ਨੂੰ  ਆਪਣੇ ਜੀਵਨ ਸਾਥੀ ਦੇ ਚਲੇ ਜਾਣ ਕਾਰਨ ਵੱਡਾ ਸਦਮਾ ਲੱਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।