ਕਿਸਾਨੀ ਧਰਨਿਆਂ ਨੇ ਕੁੱਝ ਪਿੰਡਾਂ ਨੂੰ ਬਣਾਇਆ ਕੋਰੋਨਾ ਕੇਂਦਰ : ਖੱਟਰ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨੀ ਧਰਨਿਆਂ ਨੇ ਕੁੱਝ ਪਿੰਡਾਂ ਨੂੰ ਬਣਾਇਆ ਕੋਰੋਨਾ ਕੇਂਦਰ : ਖੱਟਰ

image

ਚੰਡੀਗੜ੍ਹ, 14 ਮਈ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਦੇ ਕਾਰਨ ਕੁੱਝ ਪਿੰਡਾਂ ਵਿਚ ਕੋਰੋਨਾ ਕੇਂਦਰ ਬਣ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਵਾਰ ਫਿਰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਮਹਾਂਮਾਰੀ ਦੇ ਮੱਦੇਨਜਰ ਪ੍ਰਦਰਸ਼ਨ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ। ਨਿਊਜ ਏਜੰਸੀ ਦੇ ਮੁਤਾਬਕ ਖੱਟਰ ਨੇ ਕਿਹਾ ਕਿ ਇਕ ਮਹੀਨਾ ਪਹਿਲਾਂ ਉਸ ਨੇ ਕਿਸਾਨ ਆਗੂਆਂ ਨੂੰ ਕੋਰੋਨਾ ਦੇ ਪ੍ਰਸਾਰ ਦੇ ਵਿਚਕਾਰ ਵਿਰੋਧ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਸੀ। ਹੁਣ ਇਹ ਸਾਹਮਣੇ ਆਇਆ ਹੈ ਕਿ ਕਿਸਾਨਾਂ ਦੇ ਧਰਨਿਆਂ ਕਰ ਕੇ ਕੁੱਝ ਪਿੰਡਾਂ ਨੂੰ ਕੋਰੋਨਾ ਦੇ ਕੇਂਦਰ ਬਣ ਗਏ ਹਨ। ਕਿਉਂਕਿ ਪਿੰਡ ਵਾਸੀਆਂ ਨੇ ਪ੍ਰਦਰਸ਼ਨ ਵਾਲੀ ਜਗ੍ਹਾ ’ਤੇ ਆਵਾਜਾਈ ਕੀਤੀ ਹੋਈ ਹੈ। ਖੱਟਰ ਨੇ ਕਿਹਾ ਕਿ ਕਿਸਾਨ ਕੋਰੋਨਾ ਖ਼ਤਮ ਹੋਣ ਤੋਂ ਬਾਅਦ ਅਪਣੀ ਮਰਜ਼ੀ ਨਾਲ ਪ੍ਰਦਰਸ਼ਨ ਸ਼ੁਰੂ ਕਰ ਸਕਦੇ ਹਨ ਪਰ ਹੁਣ ਉਨ੍ਹਾਂ ਨੂੰ ਪ੍ਰਦਰਸ਼ਨ ਬੰਦ ਕਰ ਦੇਣਾ ਚਾਹੀਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ, “ਉਨ੍ਹਾਂ ਦੇ ਨੇਤਾਵਾਂ ਨੂੰ ਹਾਲਾਤ ਸਮਝਣੇ ਚਾਹੀਦਾ ਹੈ। ਉਹ ਵਾਰ ਵਾਰ ਕਹਿ ਰਹੇ ਹਨ ਕਿ ਟੀਕਾ ਲਗਵਾਉਣਗੇ ਪਰ ਉਹ ਅਪਣੀ ਜਾਂਚ ਕਰਵਾਉਣ ਲਈ ਤਿਆਰ ਨਹੀਂ ਹਨ। ਜੇ ਉਨ੍ਹਾਂ ਦੀ ਜਾਂਚ ਨਹੀਂ ਕੀਤੀ ਜਾਂਦੀ ਤਾਂ ਕੋਈ ਨਹੀਂ ਜਾਣ ਸਕਦਾ ਕਿ ਕੌਣ ਪੀੜਤ ਹੈ।” ਖੱਟਰ ਨੇ ਕਿਹਾ ਕਿ ਉਨ੍ਹਾਂ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋਕ ਪੀੜਤ ਮਿਲਦੇ ਹਨ ਉਨ੍ਹਾਂ ਦੀ ਸਮੇਂ ਸਿਰ ਜਾਂਚ ਹੋ ਸਕੇ ਤੇ ਜ਼ਰੂਰੀ ਕਦਮ ਚੁੱਕੇ ਜਾ ਸਕਣ। (ਏਜੰਸੀ)