ਜੇ.ਪੀ. ਨੱਡਾ ਨੇ ਸੂਬਾ ਪਧਰੀ ਸੰਗਠਨਾਤਮਕ ਮੀਟਿੰਗ 'ਚ ਦਿਤੇ ਦਿਸ਼ਾ-ਨਿਰਦੇਸ਼
ਜੇ.ਪੀ. ਨੱਡਾ ਨੇ ਸੂਬਾ ਪਧਰੀ ਸੰਗਠਨਾਤਮਕ ਮੀਟਿੰਗ 'ਚ ਦਿਤੇ ਦਿਸ਼ਾ-ਨਿਰਦੇਸ਼
ਲੁਧਿਆਣਾ, 14 ਮਈ (ਆਰ.ਪੀ.ਸਿੰਘ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਆਪਣੀ ਲੁਧਿਆਣਾ ਫੇਰੀ ਦੌਰਾਨ ਸ਼ਹੀਦ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਸਭ ਤੋਂ ਪਹਿਲਾਂ ਸਥਾਨਕ ਹੋਟਲ ਵਿਖੇ ਪੁੱਜ ਕੇ ਜਥੇਬੰਦਕ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ | ਇਸ ਮੌਕੇ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਜਥੇਬੰਦੀ ਦੇ ਇੰਚਾਰਜ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤੇ ਸੂਬਾ ਇੰਚਾਰਜ ਦੁਸ਼ਯੰਤ ਗੌਤਮ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਸਕੱਤਰ ਤੇ ਸੂਬਾ ਸਹਿ-ਇੰਚਾਰਜ ਡਾ. ਨਰੇਂਦਰ ਸਿੰਘ ਰੈਨਾ ਵੀ ਮੰਚ 'ਤੇ ਮੌਜੂਦ ਸਨ | ਕੌਮੀ ਪ੍ਰਧਾਨ ਦੇ ਮੀਟਿੰਗ ਵਿਚ ਪੁੱਜਣ 'ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਰਿਆਂ ਦਾ ਗੁਲਦਸਤੇ ਤੇ ਫੁੱਲਾਂ ਅਤੇ ਦੁਸ਼ਾਲਾ ਭੇਂਟ ਕਰ ਕੇ ਸਵਾਗਤ ਕੀਤਾ | ਨੱਡਾ ਨੇ ਇਸ ਮੌਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੀ ਕੇਂਦਰ ਦੀ ਭਾਜਪਾ ਸਰਕਾਰ ਦਾ ਇਕੋ-ਇਕ ਟੀਚਾ 'ਸਭਦਾ ਸਾਥ, ਸਭਦਾ ਵਿਸ਼ਵਾਸ ਤੇ ਸਭਦਾ ਵਿਕਾਸ' ਹੈ | ਇਸ ਟੀਚੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰ ਸਰਕਾਰ ਲਗਾਤਾਰ ਲੋਕਾਂ ਦੀ ਸੇਵਾ ਵਿਚ ਲੱਗੀ ਹੋਈ ਹੈ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਹਿੱਤ ਵਿਚ ਲਏ ਗਏ ਠੋਸ ਅਤੇ ਨਿਰਣਾਇਕ ਫ਼ੈਸਲਿਆਂ ਅਤੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਕਾਰਨ ਦੇਸ਼ ਦੀ ਜਨਤਾ ਨੇ ਦੂਜੀ ਵਾਰ ਵੀ ਦੇਸ਼ ਦੀ ਸੱਤਾ ਦੀ ਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪੀ ਸੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਭਾਰਤ ਨੂੰ ਵਿਸ਼ਵ-ਗੁਰੂ ਅਤੇ ਵਿਸ਼ਵ-ਸ਼ਕਤੀ ਬਣਾਉਣ ਲਈ ਦਿਨ ਰਾਤ ਕੰਮ ਕਰ ਰਹੀ ਹੈ | ਨੱਡਾ ਨੇ ਸਾਰਿਆਂ ਨੂੰ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਸਾਥ ਦੇਣ ਦਾ ਸੱਦਾ ਦਿਤਾ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੌਮੀ ਪ੍ਰਧਾਨ ਜੇ.ਪੀ. ਨੱਡਾ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਗੁਰੂਆਂ ਦੀ ਧਰਤੀ ਪੰਜਾਬ ਆਏ ਹਨ ਅਤੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਨੱਡਾ ਜੀ ਵਲੋਂ ਦਿਤੇ ਗਏ ਮਾਰਗ ਦਰਸ਼ਨ ਵਰਕਰਾਂ ਵਿਚ ਨਵੀਂ ਊਰਜਾ ਭਰੇਗੀ ਅਤੇ ਉਨ੍ਹਾਂ ਦਾ ਮਨੋਬਲ ਹੋਰ ਉੱਚਾ ਹੋਵੇਗਾ | ਆਉਣ ਵਾਲੀਆਂ ਚੋਣਾਂ ਵਿਚ ਕੌਮੀ ਪ੍ਰਧਾਨ ਦੇ ਮਾਰਗ-ਦਰਸ਼ਨ ਮੁਤਾਬਿਕ ਅਤੇ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ ਭਾਜਪਾ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਪ੍ਰਚਾਰ-ਪ੍ਰਸਾਰ ਕਰਦੇ ਹੋਏ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ |
L48_R P Singh_14_02