ਪਟਿਆਲਾ : ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ’ਚ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ

ਏਜੰਸੀ

ਖ਼ਬਰਾਂ, ਪੰਜਾਬ

ਦੋਸ਼ ਹੈ ਕਿ ਔਰਤ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੀ ਹਦੂਦ 'ਚ ਸਰੋਵਰ ਕੋਲ ਸ਼ਰਾਬ ਪੀ ਰਹੀ ਸੀ

photo

 

ਪਟਿਆਲਾ : ਪੰਜਾਬ ਦੇ ਪਟਿਆਲਾ ਦੇ ਇੱਕ ਗੁਰਦੁਆਰੇ ਵਿੱਚ ਬੇਅਦਬੀ ਦੇ ਮਾਮਲੇ ਵਿਚ ਐਤਵਾਰ ਰਾਤ 10 ਵਜੇ ਇੱਕ ਸ਼ਰਧਾਲੂ ਨੇ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਦੋਸ਼ ਹੈ ਕਿ ਔਰਤ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੀ ਹਦੂਦ 'ਚ ਸਰੋਵਰ ਕੋਲ ਸ਼ਰਾਬ ਪੀ ਰਹੀ ਸੀ। ਗੋਲੀਬਾਰੀ 'ਚ ਇਕ ਸੇਵਾਦਾਰ ਵੀ ਜ਼ਖ਼ਮੀ ਹੋ ਗਿਆ। ਮੁਲਜ਼ਮ ਦਾ ਨਾਂ ਨਿਰਮਲਜੀਤ ਸਿੰਘ ਹੈ ਅਤੇ ਉਹ ਪਟਿਆਲਾ ਦਾ ਰਹਿਣ ਵਾਲਾ ਹੈ। ਉਹ ਪ੍ਰਾਪਰਟੀ ਡੀਲਰ ਹੈ।  ਜਿਸ ਰਿਵਾਲਵਰ ਤੋਂ ਗੋਲੀ ਚਲਾਈ ਗਈ ਉਹ ਲਾਇਸੈਂਸੀ ਹੈ। ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਰਿਵਾਲਵਰ ਬਰਾਮਦ ਕਰ ਲਿਆ ਗਿਆ ਹੈ।

ਇਸ ਮਾਮਲੇ ਵਿਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਮ੍ਰਿਤਕ ਔਰਤ ਪਰਵਿੰਦਰ ਕੌਰ (32) ਝੀਲ ਕੋਲ ਬੈਠ ਕੇ ਸ਼ਰਾਬ ਪੀ ਰਹੀ ਸੀ। ਉਹ ਪਹਿਲਾਂ ਪੀਜੀ ਵਿਚ ਰਹਿੰਦੀ ਸੀ ਪਰ ਹੁਣ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਤਾ ਲੱਗਾ ਕਿ ਔਰਤ ਸ਼ਰਾਬ ਦੀ ਆਦੀ ਸੀ। ਉਹ ਬੀਤੇ ਦਿਨ ਜ਼ੀਰਕਪੁਰ ਤੋਂ ਬੱਸ ਵਿਚ ਬੈਠ ਕੇ ਪਟਿਆਲਾ ਆਈ ਸੀ।

ਔਰਤ ਪਰਵਿੰਦਰ ਕੌਰ (32) ਝੀਲ ਕੋਲ ਬੈਠੀ ਸ਼ਰਾਬ ਪੀ ਰਹੀ ਸੀ। ਗੁਰਦੁਆਰੇ ’ਚ ਮੌਜੂਦ ਸ਼ਰਧਾਲੂਆਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਉਹ ਔਰਤ ਨੂੰ ਪੁੱਛਗਿਛ ਲਈ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿਚ ਲੈ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਬਾਅਦ ਉਸ ਨੇ ਸ਼ਰਾਬ ਦੀ ਬੋਤਲ ਨਾਲ ਸ਼ਰਧਾਲੂਆਂ 'ਤੇ ਹਮਲਾ ਕਰ ਦਿਤਾ।

ਇਸੇ ਦੌਰਾਨ ਸੇਵਾਦਰਾ ਔਰਤ ਤੋਂ ਪੁੱਛ-ਪੜਤਾਲ ਕਰ ਰਹੇ ਸਨ ਤਾਂ ਦੋਸ਼ੀ ਨਿਰਮਲਜੀਤ ਉਥੇ ਆ ਗਿਆ ਅਤੇ ਫਾਇਰਿੰਗ ਸ਼ੁਰੂ ਕਰ ਦਿਤੀ।

ਪੜ੍ਹੋ ਇਹ ਖ਼ਬਰ : ਮਹਿਲਾ ਨਸ਼ੇ ਦੀ ਆਦੀ ਤੇ ਡਿਪਰੈਸ਼ਨ ਦਾ ਸ਼ਿਕਾਰ ਸੀ : SSP ਵਰੁਣ ਸ਼ਰਮਾ

ਨਿਰਮਲਜੀਤ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਪੰਜ ਗੋਲੀਆਂ ਚਲਾਈਆਂ। ਔਰਤ ਨੂੰ ਤਿੰਨ ਗੋਲੀਆਂ ਲਗੀਆਂ, ਜਦਕਿ ਸੇਵਾਦਾਰ ਸਾਗਰ ਕੁਮਾਰ ਨੂੰ ਵੀ ਗੋਲੀ ਲਗੀ। ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਗਰ ਨੂੰ ਰਜਿੰਦਰਾ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦਾ ਇਲਾਜ ਚਲ ਰਿਹਾ ਹੈ। ਉਸ ਦੇ ਪੇਟ ਵਿਚ ਗੋਲੀ ਲੱਗੀ ਹੈ। ਮੁੱਢਲੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਔਰਤ ਬਾਰੇ ਪਤਾ ਲਗਣ ਤੋਂ ਬਾਅਦ ਮੁਲਜ਼ਮ ਉਸ ਨੂੰ ਮਾਰਨ ਦੀ ਤਾਕ ਵਿਚ ਸੀ।

ਅਨਾਜ ਮੰਡੀ ਥਾਣੇ ਦੇ ਐਸਐਚਓ ਨੇ ਦਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਅਤੇ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦਾ ਰਿਵਾਲਵਰ ਵੀ ਜ਼ਬਤ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਮੁਲਜ਼ਮ ਨੇ ਕਤਲ ਤੋਂ ਬਾਅਦ ਆਤਮ ਸਮਰਪਣ ਕਰ ਦਿਤਾ ਹੈ। ਪੁਲਿਸ ਤੱਥਾਂ ਦੀ ਪੁਸ਼ਟੀ ਲਈ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ।