Chandigarh News : ਚੰਡੀਗੜ੍ਹ 'ਚ ਕਾਂਗਰਸ ਨੂੰ ਵੱਡਾ ਝਟਕਾ ! ਸੀਨੀਅਰ ਆਗੂ ਸੁਭਾਸ਼ ਚਾਵਲਾ BJP 'ਚ ਹੋਏ ਸ਼ਾਮਲ
ਸੁਭਾਸ਼ ਚਾਵਲਾ 2 ਵਾਰ ਚੰਡੀਗੜ੍ਹ ਦੇ ਮੇਅਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ
Subhash Chawla
Chandigarh News : ਲੋਕ ਸਭਾ ਚੋਣਾਂ ਦੌਰਾਨ ਚੰਡੀਗੜ੍ਹ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਕਾਂਗਰਸੀ ਆਗੂ ਸੁਭਾਸ਼ ਚਾਵਲਾ BJP 'ਚ ਸ਼ਾਮਲ ਹੋ ਗਏ ਹਨ।
ਸੁਭਾਸ਼ ਕੱਲ੍ਹ ਤੱਕ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਸੁਭਾਸ਼ ਚਾਵਲਾ ਦੋ ਵਾਰ ਚੰਡੀਗੜ੍ਹ ਦੇ ਮੇਅਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।