Moga Road Accident : ਮੋਗਾ 'ਚ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਹਿਲਾ ਦੀ ਮੌਤ, 2 ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ

Road Accident

Moga Road Accident : ਮੋਗਾ ਦੇ ਜੀਟੀ ਰੋਡ 'ਤੇ ਇੱਕ ਟਰੱਕ ਨੇ ਬਾਈਕ 'ਤੇ ਸਵਾਰ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ 'ਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ,ਜਦਕਿ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਹੈ।

ਮੋਗਾ ਦੇ ਨੈਸਲੇ ਫੈਕਟਰੀ ਨੇੜੇ ਜੀਟੀ ਰੋਡ 'ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ 'ਤੇ ਹੀ ਟਰੱਕ ਛੱਡ ਕੇ ਫਰਾਰ ਹੋ ਗਿਆ। ਪੁਲਸ ਨੇ ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਹੈ। ਨਾਲ ਹੀ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨੈਸਲੇ ਫੈਕਟਰੀ ਨੇੜੇ ਇੱਕ ਟਰੱਕ ਅਤੇ ਬਾਈਕ ਦੀ ਟੱਕਰ ਹੋ ਗਈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਚੁੱਕੀ ਸੀ ਅਤੇ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਸਨ। 

ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਖੁਸ਼ਪ੍ਰੀਤ ਕੌਰ (35) ਵਜੋਂ ਹੋਈ ਹੈ। ਉਹ ਆਪਣੀ ਮਾਂ ਅਤੇ ਭਰਾ ਨਾਲ ਪਿੰਡ ਦੌਲਤ ਪੁਰਾ ਵੱਲ ਜਾ ਰਹੇ ਸੀ। ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਸਮਾਜ ਸੇਵਾ ਸੁਸਾਇਟੀ ਦੀ ਗੱਡੀ ਵਿੱਚ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।