ਬੀਬੀ ਨਾਗਰਾ ਨੇ ਮਨਰੇਗਾ ਵਰਕਰਾਂ ਦੀਆਂ ਸੁਣੀਆਂ ਸਮੱਸਿਆਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਵਲੋਂ ਬਲਾਕ ਸਰਹਿੰਦ ਦੇ ਪਿੰਡ ਖਰੇ ਦਾ ਦੌਰਾ ਕਰਦਿਆਂ...

Bibi Nagar Listening Problems of Manrega Workers

ਫ਼ਤਿਹਗੜ੍ਹ ਸਾਹਿਬ : ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ ਵਲੋਂ ਬਲਾਕ ਸਰਹਿੰਦ ਦੇ ਪਿੰਡ ਖਰੇ ਦਾ ਦੌਰਾ ਕਰਦਿਆਂ ਮਨਰੇਗਾ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਬੀਬੀ ਨਾਗਰਾ ਨੇ ਕਿਹਾ ਕਿ ਮਨਰੇਗਾ ਸਕੀਮ ਪਿਛਲੀ ਕੇਂਦਰ ਦੀ ਮਨਮੋਹਨ ਸਿੰਘ ਦੀ ਕਾਂਗਰਸ ਸਰਕਾਰ ਦੀ ਦੇਣ ਹੈ,

ਜਿਸ ਨਾਲ ਗਰੀਬ ਪਰਿਵਾਰਾਂ ਨੂੰ ਰੁਜ਼ਗਾਰ ਮਿਲਿਆ ਤੇ ਉਹ ਅਪਣੇ ਪਰਵਾਰਾਂ ਦਾ ਪਾਲਣ-ਪੋਸ਼ਣ ਕਰਨ ਦੇ ਸਮਰੱਥ ਹੋਏ ਹਨ। ਇਸ ਕਾਨੂੰਨ ਤਹਿਤ ਹਰ ਮਨਰੇਗਾ ਵਰਕਰਾਂ ਨੂੰ ਸਾਲ ਵਿਚ 100 ਦਿਨ ਦਾ ਕੰਮ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਵਿਚ ਮਿਹਨਤੀ ਕਾਮਿਆਂ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਦੌਰਾਨ ਮਨਰੇਗਾ ਵਰਕਰਾਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ

ਸਮੱਸਿਆਵਾਂ ਨੂੰ ਬੀਬੀ ਨਾਗਰਾ ਦੇ ਧਿਆਨ 'ਚ ਲਿਆਂਦਾ ਜਿਸ ਨੂੰ ਸੁਣਕੇ ਬੀਬੀ ਨਾਗਰਾ ਨੇ ਮਨਰੇਗਾ ਕਾਮਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿਤੀ ਜਾਵੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਖਰੇ, ਸਰਪੰਚ ਬਲਦੇਵ ਸਿੰਘ, ਗੁਰਮੇਲ ਸਿੰਘ, ਤਰਲੋਕ ਸਿੰਘ, ਬਲਵੀਰ ਸਿੰਘ, ਰਾਜਵੰਤ ਕੌਰ, ਦਾਰੋ ਪੰਚ, ਅਮਰਜੀਤ ਕੌਰ, ਸ਼ਿੰਦਰਪਾਲ ਕੌਰ, ਬਲਜਿੰਦਰ ਕੌਰ, ਰਵਿੰਦਰ ਕੌਰ, ਕਮਲਜੀਤ ਕੌਰ, ਸੁਖਜੀਤ ਕੌਰ ਆਦਿ ਹਾਜ਼ਰ ਸਨ।