ਖ਼ਾਲਿਸਤਾਨ ਸਬੰਧੀ ਬਿਆਨ 'ਤੇ ਜਥੇਦਾਰ ਅਕਾਲ ਤਖ਼ਤ ਦੀ ਸਫਾਈ

ਏਜੰਸੀ

ਖ਼ਬਰਾਂ, ਪੰਜਾਬ

ਭਾਰਤ ਸਰਕਾਰ ਦੀ ਪੇਸ਼ਕਾਰੀ 36 ਸਾਲਾਂ ਬਾਅਦ ਹਾਲੇ ਵੀ ਸਿੱਖ...

Giani Harpreet Singh Jathedar of Sri Akal Takht Sahib  

ਅੰਮ੍ਰਿਤਸਰ: 6 ਜੂਨ 1984 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖਾਲਿਸਤਾਨ ਨੂੰ ਲੈ ਕੇ ਸਮਰਥਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਖਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਜੇ ਦਰਬਾਰ ਸਾਹਿਬ ਕਿਸੇ ਸਮਾਗਮ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਖਾਲਿਸਤਾਨ ਜਾਂ ਹੋਰ ਨਾਅਰੇ ਲਗਦੇ ਹਨ ਤਾਂ ਉਹ ਜਾਇਜ਼ ਹਨ।

ਭਾਰਤ ਸਰਕਾਰ ਦੀ ਪੇਸ਼ਕਾਰੀ 36 ਸਾਲਾਂ ਬਾਅਦ ਹਾਲੇ ਵੀ ਸਿੱਖ ਵਿਰੋਧੀ ਹੈ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਜੂਨ 84 ਦੇ ਹਮਲੇ ਦੀ ਨਿੰਦਿਆ ਕੀਤੀ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਜੇਕਰ ਕਦੇ ਸਿੱਖਾਂ ਨੂੰ ਖਾਲਿਸਤਾਨ ਦੇਣ ਦੀ ਆਗਿਆ ਦਿੱਤੀ ਜਾਵੇਗੀ ਤਾਂ ਉਹ ਖੁਸ਼ੀ ਖੁਸ਼ੀ ਜਰੂਰ ਖਾਲਿਸਤਾਨ ਲੈਣਗੇ।

ਉਹਨਾਂ ਕਿਹਾ ਕਿ ਉਹਨਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਹਨਾਂ ਨੇ ਕੋਈ ਦੇਸ਼ ਵਿਰੋਧੀ ਬਿਆਨ ਨਹੀਂ ਦਿੱਤਾ। ਸਿੱਖਾਂ ਨੂੰ ਖਾਲਿਸਤਾਨ ਨਾਲ ਜੋੜਨਾ ਗਲਤ ਹੈ। ਉਹਨਾਂ ਅੱਗੇ ਕਿਹਾ ਕਿ ਕਈ ਸਰਕਾਰਾਂ ਨੇ ਸਿੱਖਾਂ ਪ੍ਰਤੀ ਗਲਤ ਧਾਰਨਾ ਪੈਦਾ ਕੀਤੀ ਹੋਈ ਹੈ। ਉਹਨਾਂ ਨੇ ਇਸ ਨੂੰ ਹਰ ਸਿੱਖ ਦਾ ਸੁਪਨਾ ਦਸਿਆ ਸੀ।

ਦਸ ਦਈਏ ਕਿ 6 ਜੂਨ ਨੂੰ ਉਨ੍ਹਾਂ ਨੇ ਸਭ ਤੋਂ ਪਹਿਲਾਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੂਨ 84 ਦੇ ਘੱਲੂਘਾਰੇ ਦਾ ਹਮਲਾ ਸਿੱਖ ਮਾਨਸਕਿਤਾ 'ਤੇ ਕੀਤਾ ਹਮਲਾ ਸੀ ਅਤੇ ਇਸ ਦੀ ਪੀੜ੍ਹ ਰਹਿੰਦੀ ਦੁਨੀਆਂ ਤੱਕ ਸਿੱਖ ਕਦੇ ਭੁਲਾ ਨਹੀਂ ਸਕਣਗੇ।  ਜਥੇਦਾਰ ਨੇ ਕਿਹਾ ਕਿ ਅੱਜ ਭਾਵੇਂ ਪ੍ਰਸ਼ਾਸ਼ਨ ਵੱਲੋਂ ਦਰਬਾਰ ਸਾਹਿਬ ਦੀ ਕੀਤੀ ਘੇਰਾਬੰਦੀ ਕਰਕੇ ਬਹੁਤੇ ਸਰਧਾਲੂ ਪਹੁੰਚ ਨਹੀਂ ਸਕੇ, ਪਰ ਪਹੁੰਚੇ ਸਰਧਾਲੂਆਂ ਦਾ ਉਹਨਾਂ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਰੋਕੇ ਜਾਣ ਵਾਲੇ ਸ਼ਰਧਾਲੂਆਂ ਨੂੰ ਅੰਦਰ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ ਤੇ ਇਹ ਰੋਕਾਂ ਨਹੀਂ ਲੱਗਣੀਆਂ ਚਾਹੀਦੀਆਂ। 

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ 1984 ਦੇ ਘੱਲੂਘਾਰੇ ਨੂੰ ਹੱਢੀਂ ਹਢਾਉਣ ਅਤੇ ਅੱਖੀਂ ਦੇਖਣ ਵਾਲਿਆਂ ਦੇ ਬਿਆਨ ਕਲਮਬੱਧ ਕੀਤੇ ਜਾਣੇ ਚਾਹੀਦੇ ਹਨ ਅਤੇ ਇੱਕ ਦਸਤਾਵੇਜ਼ ਬਣਾ ਕੇ ਵੱਖ-ਵੱਖ ਭਾਸ਼ਾਵਾਂ 'ਚ ਪ੍ਰਿੰਟ ਕਰਾ ਕੇ ਵੰਡਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪ ਵੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਹਿਯੋਗ ਨਾਲ ਇਹ ਕਾਰਜ ਆਰੰਭ ਕਰਨਗੇ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।