ਜਾਗਰੂਕ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਐਵਾਰਡ ਨਾਲ ਸਨਮਾਨਿਤ ਕਰੇਗੀ ਪੰਜਾਬ ਸਰਕਾਰ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਕਾਰ ਆਪਣੇ ਜਾਗਰੂਕ ਵਸਨੀਕਾਂ ਨੂੰ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ..........

Amarinder Singh

ਪੰਜਾਬ: ਪੰਜਾਬ ਸਕਾਰ ਆਪਣੇ ਜਾਗਰੂਕ ਵਸਨੀਕਾਂ ਨੂੰ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਹੋਰਾਂ ਨੂੰ ਕੋਵਿਡ -19 ਮਹਾਂਮਾਰੀ ਤੋਂ ਬਚਾਉਣ ਲਈ ਪ੍ਰੇਰਿਤ ਕਰੇਗੀ। ਅਧਿਕਾਰੀਆਂ ਨੇ ਐਤਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ।

ਇਕ ਅਧਿਕਾਰੀ ਨੇ ਦੱਸਿਆ ਕਿ ਵਾਧੂ ਚੌਕਸੀ ਕਰ ਅਤੇ ਸਾਰੇ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਮੰਗ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਨਾਗਰਿਕਾਂ ਨੂੰ ਇਨਾਮ ਦੇਣ ਲਈ ਇਕ ਮਹੀਨੇ ਦੀ 'ਮਿਸ਼ਨ ਫਤਹਿ ਵਾਰੀਅਰਸ' ਮੁਹਿੰਮ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਿਮਾਰੀ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਵਾਲੇ ਨਾਗਰਿਕਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਦੇ ਤਹਿਤ ਨਿਯਮਾਂ ਅਤੇ ਪ੍ਰੋਟੋਕੋਲ ਦੀ ਪਾਲਣਾ ਦੇ ਅਧਾਰ 'ਤੇ ਲੋਕਾਂ ਨੂੰ ਸੋਨਾ, ਚਾਂਦੀ ਅਤੇ ਪਿੱਤਲ ਦੇ ਸਰਟੀਫਿਕੇਟ ਅਤੇ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ।

ਸਾਰੇ ਸਰਟੀਫਿਕੇਟ ਉੱਤੇ ਮੁੱਖ ਮੰਤਰੀ ਦੇ ਦਸਤਖਤ ਹੋਣਗੇ। 'ਮਿਸ਼ਨ ਫਤਿਹ ਵਾਰੀਅਰਜ਼' ਦੇ ਸਿਰਲੇਖ ਲਈ ਮੁਕਾਬਲਾ ਕਰਨ ਲਈ ਕੋਵਾ ਐਪ 'ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ