ਦਿੱਲੀ ਦੇ ਲੋਕ ਇਲਾਜ ਕਰਵਾਉਣ ਲਈ ਹੁਣ ਪੰਜਾਬ ਦੇ ਹਸਪਤਾਲਾਂ ਦਾ ਕਰਨ ਲੱਗੇ ਰੁਖ
ਦਿੱਲੀ ਦੇ ਕੇਸਾਂ ਨੂੰ ਦਿੱਲੀ ਵਿਚ ਹੀ ਗਿਣਤੀਆਂ ਜਾਵੇਗਾ: ਡਾ. ਹਰੀਸ਼ ਮਲਹੋਰਤਾ
ਪਟਿਆਲਾ: ਕੋਰੋਨਾ ਮਹਾਂਮਾਰੀ ਦੀ ਸਥਿਤੀ ਦਿਲੀ ਵਿਚ ਬਦਤਰ ਤੋਂ ਬਦਤਰ ਹੁੰਦੀ ਜਾ ਰਹੀ ਹੈ, ਦੇਸ਼ ਦੀ ਰਾਜਧਾਨੀ ਤੋਂ ਬਹੁਤ ਸਾਰੇ ਲੋਕ ਇਲਾਜ ਲਈ ਪੰਜਾਬ ਦਾ ਰੁੱਖ ਕਰ ਰਹੇ ਹਨ, ਜਿਸ ਨਾਲ ਸਿਹਤ ਵਿਭਾਗ ਦੇ ਅਧਿਕਾਰੀ ਚਿੰਤਾਂ ਵਿਚ ਹਨ। ਜਾਣਕਾਰੀ ਮੁਤਾਬਕ ਪਿਛਲੇ ਕਈ ਸਾਲਾਂ ਤੋਂ ਦਿੱਲੀ ਵਿਚ ਤਾਇਨਾਤ ਇਕ 57 ਸਾਲਾ ਬੈਂਕ ਮੈਨੇਜਰ ਦਾ ਕਲ ਪਟਿਆਲਾ ਵਿਚ ਬਿਮਾਰੀ ਦਾ ਟੈਸਟ ਪਾਜ਼ੇਟਿਵ ਲਿਆ ਗਿਆ
ਜਿਸ ਤੋਂ ਬਾਅਦ ਮੈਨੇਜਰ ਦੇ ਬੇਟੇ ਨੇ ਕੋਰੋਨਾ ਦੇ ਲੱਛਣਾਂ ਨੂੰ ਦਰਸਾਉਣ ਤੋਂ ਬਾਅਦ ਦਾਅਵਾ ਕੀਤਾ ਕਿ ਉਸ ਦੇ ਪਿਤਾ ਇਲਾਜ ਲਈ ਕਈ ਹਸਪਤਾਲਾਂ ਵਿਚ ਗਏ, ਪਰ ਕਿਤੇ ਵੀ ਉਨ੍ਹਾਂ ਦੀ ਜਾਂਚ ਨਹੀਂ ਕੀਤੀ ਗਈ। ਇਕ ਹੋਰ ਮਾਮਲੇ ਵਿਚ ਇਕ ਬਜ਼ੁਰਗ ਜੋੜੇ ਨੂੰ ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਅਧਿਕਾਰੀਆਂ ਨੇ ਦਸਿਆ ਕਿ ਬੁਧਵਾਰ ਨੂੰ ਦਿੱਲੀ ਤੋਂ ਪਟਿਆਲਾ ਪਹੁੰਚ ਇਸ ਜੋੜੇ ਨੂੰ ਜਲਦ ਹੀ ਇਲਾਜ ਕਰਵਾਉਣ ਨੂੰ ਆਖਿਆ ਗਿਆ। ਇਹ ਜੋੜਾ ਜਿਨ੍ਹਾਂ ਦੀ ਦਿੱਲੀ ਦੀ ਇਕ ਪ੍ਰਾਈਵੇਟ ਲੈਬ ਵਿਚ ਜਾਂਚ ਕੀਤੀ ਗਈ ਸੀ ਅਤੇ ਉਹ ਜੋੜਾ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ। ਇਸ ਸਬੰਧੀ ਗੱਲਬਾਤ ਕਰਦਿਆਂ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਪੁਸ਼ਟੀ ਕੀਤੀ ਹੈ ਕਿ ਜਿੰਨੇ ਵੀ ਮਾਮਲੇ ਵੱਧ ਰਹੇ ਹਨ, ਇਹ ਸੱਭ ਦਿੱਲੀ ਤੋਂ ਹੀ ਆ ਰਹੇ ਹਨ
ਅਤੇ ਇਨ੍ਹਾਂ ਦੀ ਗਿਣਤੀ ਦਿੱਲੀ ਮਾਮਲਿਆਂ ਵਿਚ ਹੀ ਕੀਤੀ ਜਾਣੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਦਿੱਲੀ ਤੋਂ ਆਏ ਇਹ ਸਾਰੇ ਕੋਰੋਨਾ ਪਾਜ਼ੇਟਿਵ ਲੋਕ ਇਥੇ ਜਾਣਬੁੱਝ ਕੇ ਅਪਣੇ ਰਿਸ਼ਤੇਦਾਰਾਂ ਕੋਲ ਆਏ ਸਨ ਤਾਂ ਜੋ ਉਨ੍ਹਾਂ ਦਾ ਇਲਾਜ ਇਥੇ ਸੁਖਾਲਾ ਹੋ ਸਕੇ, ਕਿਉਂਕਿ ਦਿੱਲੀ ਦੇ ਹਸਪਤਾਲਾਂ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ।
ਇਸ ਸਬੰਧੀ ਉਨ੍ਹਾਂ ਦਸਿਆ ਕਿ ਦਿੱਲੀ ਤੋਂ ਆਏ ਕੋਰੋਨਾ ਪਾਜ਼ੇਟਿਵ ਇਕ ਵਿਅਕਤੀ ਮੰਨਿਆ ਵੀ ਹੈ ਕਿ ਉਹ ਇਥੇ ਸਿਰਫ਼ ਇਲਾਜ ਕਰਵਾਉਣ ਦੇ ਮਕਸਦ ਨਾਲ ਹੀ ਆਇਆ ਹੈ, ਕਿਉਂਕਿ ਦਿੱਲੀ ਦੇ ਹਸਪਤਾਲਾਂ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।