CM ਕੈਪਟਨ ਦੇ ਘਰ ਦੇ ਬਾਹਰ ਅਕਾਲੀ-BSP ਦਾ ਪ੍ਰਦਰਸ਼ਨ, ਸੁਖਬੀਰ ਬਾਦਲ ਨੂੰ ਲਿਆ ਗਿਆ ਹਿਰਾਸਤ 'ਚ

ਏਜੰਸੀ

ਖ਼ਬਰਾਂ, ਪੰਜਾਬ

ਪ੍ਰਦਰਸ਼ਨ ਦੌਰਾਨ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਹਿਰਾਸਤ 'ਚ ਲੈ ਲਿਆ ਗਿਆ

Sukhbir singh badal

ਚੰਡੀਗੜ੍ਹ-ਪੰਜਾਬ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹਨ ਅਤੇ ਸੂਬੇ 'ਚ ਸਿਆਸੀ ਗਤੀਵਿਧੀਆਂ ਵੀ ਤੇਜ਼ ਹੋ ਗਈਆਂ ਹਨ। ਮੰਗਲਵਾਰ ਨੂੰ ਇਸ ਦੌਰਾਨ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਕਾਨਕੁੰਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ-ਪਾਕਿ ਪੁਲਸ ਦਾ ਕਾਰਨਾਮਾ, ਫ੍ਰੀ ਬਰਗਰ ਨਾ ਮਿਲਣ 'ਤੇ ਥਾਣੇ ਲੈ ਗਈ ਰੈਸਟੋਰੈਂਟ ਦੇ 19 ਕਰਮਚਾਰੀ

ਮੋਹਾਲੀ ਦੇ ਸਿਸਵਾਂ 'ਚ ਸਥਿਤ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਬਾਹਰ ਸੈਂਕੜਾਂ ਦੀ ਗਿਣਤੀ 'ਚ ਅਕਾਲੀ ਦਲ ਅਤੇ ਬਸਪਾ ਦੇ ਕਾਰਕੁੰਨ ਪਹੁੰਚੇ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸੇ ਵੀ ਤਰ੍ਹਾਂ ਸੋਸ਼ਲ ਡਿਸਟੈਂਸਿੰਗ ਨਜ਼ਰ ਨਹੀਂ ਆਈ ਅਤੇ ਕੋਰੋਨਾ ਨਿਯਮਾਂ ਦੀਆਂ ਜੰਮ ਕੇ ਧੱਜੀਆਂ ਉਡਾਈਆਂ ਗਈਆਂ।

ਇਹ ਵੀ ਪੜ੍ਹੋ-ਕੋਰੋਨਾ ਨਾਲ ਨਜਿੱਠਣ ਲਈ ਦੇਸ਼ 'ਚ 3 ਮਹੀਨਿਆਂ ਅੰਦਰ ਬਣਾਏ ਜਾਣਗੇ 50 ਮਾਡੀਉਲਰ ਹਸਪਤਾਲ

ਪ੍ਰਦਰਸ਼ਨ ਦੌਰਾਨ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਹਿਰਾਸਤ 'ਚ ਲੈ ਲਿਆ ਗਿਆ ਹੈ।ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਅਮਰਿੰਦਰ ਸਿੰਘ ਸਰਕਾਰ 'ਤੇ ਵੈਕਸੀਨ ਘੁਟਾਲੇ ਦਾ ਦੋਸ਼ ਲਾਇਆ ਗਿਆ ਅਤੇ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਪੰਜਾਬ 'ਚ ਵੈਕਸੀਨ ਨੂੰ ਸਰਕਾਰੀ ਹਸਪਤਾਲਾਂ ਦੀ ਥਾਂ ਵਧੇਰੇ ਕੀਮਤਾਂ 'ਚ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਜਾ ਰਹੀ ਹੈ ਜਿਸ ਤੋਂ ਬਾਅਦ ਹੀ ਕੈਪਟਨ ਨਿਸ਼ਾਨੇ 'ਤੇ ਹੈ।

ਇਹ ਵੀ ਪੜ੍ਹੋ-ਦੱਖਣੀ ਅਫਰੀਕਾ 'ਚ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਲੱਗਣ ਕਾਰਨ ਮੌਤ,2 ਹਫਤੇ ਪਹਿਲਾਂ ਹੀ ਹੋਇਆ ਸੀ ਵਿਆਹ

ਅਕਾਲ ਦਲ ਦੀ ਨਵੀਂ ਸਹਿਯੋਗੀ, ਬਹੁਜਨ ਸਮਾਜ ਪਾਰਟੀ ਦੇ ਮੁਖੀ ਜਸਬੀਰ ਸਿੰਘ ਗਾਂਧੀ ਨੇ ਵੀ ਪ੍ਰਦਰਸ਼ਨ 'ਚ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦਾ ਬੀ.ਜੇ.ਪੀ. ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਗੱਠਜੋੜ ਵੀ ਟੁੱਟ ਗਿਆ ਹੈ। ਅਕਾਲੀ ਦਲ, ਹੁਣ ਐੱਨ.ਡੀ.ਏ. ਭਾਵ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਵੀ ਬਾਹਰ ਹੋ ਚੁੱਕਿਆ ਹੈ ਅਤੇ ਸੂਬੇ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਹੁਣ ਬੀ.ਐੱਸ.ਪੀ. ਨਾਲ ਮਿਲ ਕੇ ਮੈਦਾਨ 'ਚ ਉਤਰੇਗੀ।

ਇਹ ਵੀ ਪੜ੍ਹੋ-ਕੋਰੋਨਾ ਦੀ ਇਹ ਵੈਕਸੀਨ ਹੈ ਹਰ ਵੈਰੀਐਂਟ 'ਤੇ 90 ਫੀਸਦੀ ਅਸਰਦਾਰ