ਪੰਜਾਬ 'ਚ ਕੋਰੋਨਾ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਹਦਾਇਤਾਂ

ਏਜੰਸੀ

ਖ਼ਬਰਾਂ, ਪੰਜਾਬ

ਨਾਈਟ ਕਰਫਿਊ ਦੇ ਸਮੇਂ 'ਚ ਕਟੌਤੀ ਕੀਤੀ ਗਈ ਹੈ

Coronavirus

ਮੋਹਾਲੀ-ਸੂਬੇ 'ਚ ਕੋਵਿਡ ਪੇਜ਼ੇਟਿਵ ਦਰ 2 ਫੀਸਦੀ ਤੱਕ ਡਿੱਗਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਬੰਦਸ਼ਾਂ 'ਚ ਛੋਟਾਂ ਦਾ ਐਲਾਨ ਕਰਦਿਆਂ ਰੈਸਟੋਰੈਂਟ ਤੇ ਹੋਰ ਖਾਣ ਵਾਲੀਆਂ ਥਾਵਾਂ ਦੇ ਨਾਲ ਕੱਲ੍ਹ ਤੋਂ 50 ਫੀਸਦੀ ਸਮਰੱਥਾ ਨਾਲ ਸਿਨੇਮਾ ਤੇ ਜਿੰਮ ਖੋਲ੍ਹਣ ਦਾ ਫੈਸਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਆਹ ਅਤੇ ਸਸਕਾਰ 'ਚ 50 ਵਿਅਕਤੀ ਇਕੱਠੇ ਹੋ ਸਕਦੇ ਹਨ। 

ਇਹ ਵੀ ਪੜ੍ਹੋ-ਕੋਰੋਨਾ ਦੇ ਮਾਮਲਿਆਂ 'ਚ ਆਈ ਲਗਭਗ 85 ਫੀਸਦੀ ਗਿਰਾਵਟ : ਸਿਹਤ ਮੰਤਰਾਲਾ

ਨਵੀਆਂ ਹਦਾਇਤਾਂ 25 ਜੂਨ ਤੱਕ ਲਾਗੂ ਰਹਿਣਗੀਆਂ ਅਤੇ ਉਸ ਤੋਂ ਬਾਅਦ ਦੁਬਾਰਾ ਸਮੀਖਿਆ ਕੀਤੀ ਜਾਵੇਗੀ ਅਤੇ ਐਤਵਾਰ ਦਾ ਲਾਕਡਾਊਨ ਜਾਰੀ ਰਹੇਗਾ। ਸੂਬੇ ਭਰ 'ਚ ਰਾਤ ਦਾ ਕਰਫਿਊ ਰਾਤ 8 ਵਜੇ ਤੋਂ ਸਵੇਰ 5 ਵਜੇ ਤੱਕ ਅਤੇ ਵੀਕੈਂਡ ਕਰਫਿਊ ਸ਼ਨੀਵਾਰ ਨੂੰ ਰਾਤ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ । ਉਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕਿਹਾ ਕਿ ਹੋਟਲਾਂ ਸਮੇਤ ਸਾਰੇ ਰੈਸਟੋਰੈਂਟ, ਕੈਫੇ, ਕੌਫੀ ਸ਼ੌਪਸ, ਫਾਸਟ ਫੂਡ ਆਊਟਲੈਟ, ਢਾਬੇ, ਸਿਨੇਮਾ, ਜਿੰਮ 50 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ ਪਰ ਇਨ੍ਹਾਂ ਦੇ ਕਾਮਿਆਂ ਦੇ ਵੈਕਸੀਨ ਦਾ ਘੱਟੋ-ਘੱਟ ਇਕ ਟੀਕਾ ਲੱਗਿਆ ਹੋਵੇ। ਏ.ਸੀ. ਬੱਸਾਂ 50 ਫੀਸਦੀ ਸਮਰੱਥਾ ਨਾਲ ਚਲਾਈਆਂ ਜਾ ਸਕਦੀਆਂ ਹਨ। 
ਇਹ ਵੀ ਪੜ੍ਹੋ-ਹੁਣ ਬਿਨਾਂ ਜਾਂਚ ਕੀਤੇ 15 ਮਿੰਟਾਂ 'ਚ ਹੋਵੇਗੀ ਕੋਰੋਨਾ ਇਨਫੈਕਟਿਡਾਂ ਦੀ ਪਛਾਣ

ਬਾਰ, ਪੱਬ ਤੇ ਅਹਾਤੇ ਹਾਲੇ ਬੰਦ ਰਹਿਣਗੇ। ਸਾਰੀਆਂ ਵਿਦਿਅਕ ਸੰਸਥਾਵਾਂ ਜਿਵੇਂ ਕਿ ਸਕੂਲ, ਕਾਲਜ ਵੀ ਹਾਲੇ ਬੰਦ ਹੀ ਰਹਿਣਗੇ। ਜ਼ਿਲਾ ਅਥਾਰਟੀਆਂ ਨੂੰ ਸਥਾਨਕ ਸਥਿਤੀਆਂ ਅਨੁਸਾਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਸਮੇਤ ਖੋਲ੍ਹਣ ਬਾਰੇ ਸਮਾਂ ਨਿਰਧਾਰਤ ਕਰਨ ਲਈ ਆਖਿਆ ਗਿਆ ਹੈ ਜਦੋਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭੀੜ ਇਕੱਠੀ ਨਾ ਹੋਵੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜ਼ਿਲਾ ਅਥਾਰਟੀਆਂ ਸਮਾਜਿਕ/ਫਿਜੀਕਲ ਵਿੱਥ, ਮਾਸਕ ਪਾਉਣ ਆਦਿ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਤੇ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ  ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ। 

ਇਹ ਵੀ ਪੜ੍ਹੋ-ਅਮਰੀਕਾ 'ਚ ਮਾਸਕ ਪਾਉਣ ਨੂੰ ਲੈ ਕੇ ਹੋਈ ਗੋਲੀਬਾਰੀ,1 ਦੀ ਮੌਤ ਤੇ 2 ਜ਼ਖਮੀ

ਇਹ ਐਲਾਨ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਪੰਜਾਬ 'ਚ ਲਾਗ ਦੇ ਵਾਧੇ ਦੀ ਯੂਨੀਵਰਸਿਟੀ ਆਫ ਕੈਂਬਰਿਜ ਜੱਜ ਬਿਜਨਿਸ ਸਕੂਲ ਦੀ 14 ਜੂਨ ਦੀ ਰਿਪੋਰਟ ਦਾ ਹਵਾਲਾ ਦੇਣ ਦੇ ਨਾਲ ਹੀ ਕੀਤੇ ਗਏ। ਮੀਟਿੰਗ 'ਚ ਦੱਸਿਆ ਗਿਆ ਕਿ ਰਿਪੋਰਟ ਅਨੁਸਾਰ ਸਾਰੇ ਜ਼ਿਲ੍ਹਿਆਂ 'ਚ ਨਵੇਂ ਕੇਸ 'ਚ ਗਿਰਾਵਟ ਆ ਰਹੀ ਹੈ। ਰਿਪੋਰਟ ਅਨੁਸਾਰ ਇਕ ਹਫਤੇ ਅੰਦਰ ਨਵੇਂ ਕੇਸ ਅੱਧੇ ਹੋ ਜਾਣਗੇ, ਇਸ ਧਾਰਨਾ ਅਧੀਨ ਕਿ ਵਿਕਾਸ ਦਰ ਸਥਿਰ ਹੈ। ਨਵੇਂ ਰਿਪੋਰਟ ਕੀਤੇ ਕੋਵਿਡ-19 ਕੇਸ 28 ਜੂਨ 2021 ਤੱਕ ਘੱਟ ਕੇ 210 ਪ੍ਰਤੀ ਦਿਨ 'ਤੇ ਆਉਣ ਦੀ ਸੰਭਾਵਨਾ ਹੈ।''ਵਿਨੀ ਮਹਾਜਨ ਨੇ ਅੱਗੇ ਕਿਹਾ ਕਿ ਹਾਲਾਂਕਿ ਕੇਸਾਂ ਦੀ ਗਿਣਤੀ ਘੱਟ ਹੈ ਪਰ ਇਸ ਗੱਲ ਦੇ ਸੰਕੇਤ ਮਿਲੇ ਹਨ ਕਿ ਫਾਜ਼ਿਲਕਾ, ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ 'ਚ ਇਸ ਦੇ ਉਲਟ ਕੇਸਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ।