SAD ਦੇ ਵਫ਼ਦ ਨੇ ਪੰਜਾਬ SC ਕਮਿਸ਼ਨ ਨਾਲ ਮੁਲਾਕਾਤ ਕਰ ਰਵਨੀਤ ਬਿੱਟੂ ‘ਤੇ ਕਾਰਵਾਈ ਦੀ ਕੀਤੀ ਮੰਗ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਪੰਜਾਬ ਐਸ.ਸੀ. ਕਮਿਸ਼ਨ ਨਾਲ ਮੁਲਾਕਾਤ, ਰਵਨੀਤ ਬਿੱਟੂ ਦੇ ਦਲਿਤ ਭਾਈਚਾਰੇ ਦੀ ਭਾਵਨਾਂ ਨੂੰ ਠੇਸ ਪਹੁੰਚਾਉਣ ਲਈ ਕਾਰਵਾਈ ਦੀ ਕੀਤੀ ਮੰਗ।

SAD delegations demad action against Ravneet Bittu

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਇਕ ਵਫ਼ਦ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Commission for Scheduled Castes) ਕੋਲ ਲੁਧਿਆਣਾ ਤੋਂ ਕਾਂਗਰਸ ਦੇ ਐੱਮ.ਪੀ ਰਵਨੀਤ ਸਿੰਘ ਬਿੱਟੂ (Ravneet Singh Bittu) ਦੇ ਖਿਲਾਫ਼ ਸ਼ਿਕਾਇਤ ਦਾਇਰ ਕੀਤੀ ਅਤੇ ਬੇਨਤੀ ਕੀਤੀ ਕਿ ਕਾਂਗਰਸੀ ਆਗੂ ਵੱਲੋਂ ਦਲਿਤਾਂ ਦੇ ਖਿਲਾਫ ਜਾਤੀਸੂਚਕ ਟਿੱਪਣੀਆਂ ਕਰ ਕੇ ਸੂਬੇ ਦੇ ਐੱਸ.ਸੀ ਭਾਈਚਾਰੇ ਦੀਆਂ ਭਾਵਨਾਵਾਂ ਨੁੰ ਠੇਸ ਪਹੁੰਚਾਉਣ ਲਈ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਜਾਵੇ। 

ਇਹ ਵੀ ਪੜ੍ਹੋ-CM ਕੈਪਟਨ ਵੱਲੋਂ 21 ਜੂਨ ਤੋਂ 18-45 ਉਮਰ ਵਰਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਟੀਕਾਕਰਨ ਦੇ ਹੁਕਮ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਫ਼ਦ ਜਿਸ 'ਚ ਪਾਰਟੀ ਦੇ ਵਿਧਾਇਕ ਪਵਨ ਟੀਨੁੰ, ਡਾ. ਸੁਖਵਿੰਦਰ ਸੁੱਖੀ ਤੇ ਬਲਦੇਵ ਖਹਿਰਾ ਸ਼ਾਮਲ ਸਨ, ਜਿਨ੍ਹਾਂ ਨੇ ਕਮਿਸ਼ਨ ਦੇ ਚੇਅਰਪਰਸਨ ਤੇਜਿੰਦਰ ਕੌਰ ਤੇ ਹੋਰ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਬਿੱਟੂ ਦੀ ਇਕ ਵੀਡੀਓ ਵਾਇਰਲ ਹੋਈ ਹੈ ਜਿਸ 'ਚ ਉਹ ਐੱਸ.ਸੀ. ਭਾਈਚਾਰੇ ਦੇ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਦੇ ਨਜ਼ਰ ਆ ਰਹੇ ਹਨ। ਵਫਦ ਨੇ ਮੰਗ ਕੀਤੀ ਕਿ ਕਮਿਸ਼ਨ ਮਾਮਲੇ 'ਚ ਤੁਰੰਤ ਕਾਰਵਾਈ ਕਰੇ ਤਾਂ ਜੋ ਸੂਬੇ 'ਚ ਮਾਮਲਾ ਹੋਰ ਨਾ ਭੜਕੇ। 

ਇਹ ਵੀ ਪੜ੍ਹੋ-ਸਿੰਗਲਾ ਨੇ NMMS ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ 

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਕਮਿਸ਼ਨ ਨੇ ਸਾਨੂੰ ਭਰੋਸਾ ਦੁਆਇਆ ਹੈ ਕਿ ਉਹ ਮਾਮਲੇ 'ਚ ਲੋੜੀਂਦੀ ਕਾਰਵਾਈ ਕਰੇਗਾ। ਸਾਨੂੰ ਆਸ ਹੈ ਕਿ ਕਮਿਸ਼ਨ ਦਲਿਤ ਭਾਈਚਾਰੇ ਦੇ ਹਿੱਤ 'ਚ ਕਾਰਵਾਈ ਕਰੇਗਾ ਤੇ ਕਾਂਗਰਸ ਸਰਕਾਰ ਵੱਲੋਂ ਐੱਮ.ਪੀ. ਨੂੰ ਕਲੀਨ ਚਿੱਟ ਦੇਣ ਤੋਂ ਪ੍ਰਭਾਵਤ ਨਹੀਂ ਹੋਵੇਗਾ।

ਇਹ ਵੀ ਪੜ੍ਹੋ-ਪੰਜਾਬ 'ਚ ਕੋਰੋਨਾ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਹਦਾਇਤਾਂ

ਟੀਨੂੰ ਨੇ ਕਿਹਾ ਕਿ ਬਿੱਟੂ ਦੇ ਬਿਆਨ ਨੇ ਕਾਂਗਰਸ ਪਾਰਟੀ ਦੀ ਦਲਿਤ ਵਿਰੋਧੀ ਸੋਚ ਬੇਨਕਾਬ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਾਲੇ ਤੱਕ ਬਿੱਟੂ ਦੇ ਬਿਆਨ ’ਤੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਤੇ ਨਾ ਹੀ ਉਸ ਦੇ ਖਿਲਾਫ ਕੋਈ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ ਕਾਂਗਰਸ ਪਾਰਟੀ ਬਿੱਟੂ ਦੇ ਦਾਅਵਿਆਂ ਦੀ ਹਮਾਇਤ ਕਰਦੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਐੱਸ.ਸੀ. ਕਮਿਸ਼ਨ ਤੇ ਸੂਬਾ ਸਰਕਾਰ ਨੇ ਮਾਮਲੇ 'ਚ ਕੋਈ ਕਾਰਵਾਈ ਨਾ ਕੀਤੀ ਤਾਂ ਫਿਰ ਅਕਾਲੀ ਦਲ ਨਿਆਂ ਹਾਸਲ ਕਰਨ ਲਈ ਆਪਣਾ ਸੰਘਰਸ਼ ਤੇਜ਼ ਕਰੇਗਾ।