ਸਿੱਧੂ ਮੂਸੇਵਾਲਾ ਮਾਮਲਾ: ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਮਗਰੋਂ ਗੋਲਡੀ ਬਰਾੜ ਦਾ ਜੀਜਾ ਗ੍ਰਿਫ਼ਤਾਰ
ਕਤਲਕਾਂਡ ਦੌਰਾਨ ਵਰਤੇ ਗਏ ਹਥਿਆਰਾਂ ਬਾਰੇ ਵੀ ਮਿਲੀ ਜਾਣਕਾਰੀ
ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਉਣ ਤੋਂ ਬਾਅਦ ਪੰਜਾਬ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਪੁਲਿਸ ਨੇ ਗੈਂਗਸਟਰ ਗੁਰਪ੍ਰੀਤ ਗੋਰਾ ਨੂੰ ਹੁਸ਼ਿਆਰਪੁਰ ਜੇਲ੍ਹ ਤੋਂ ਖਰੜ ਲਿਆਂਦਾ ਹੈ। ਸੂਤਰਾਂ ਅਨੁਸਾਰ ਲਾਰੈਂਸ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਗੁਰਪ੍ਰੀਤ ਗੋਰਾ ਦਾ ਨਾਂ ਲਿਆ ਹੈ। ਗੋਰਾ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ ਦੱਸਿਆ ਜਾ ਰਿਹਾ ਹੈ। ਗੁਰਪ੍ਰੀਤ ਨੂੰ ਪੁੱਛਗਿੱਛ ਲਈ ਹੁਸ਼ਿਆਰਪੁਰ ਜੇਲ੍ਹ ਤੋਂ ਖਰੜ ਲਿਆਂਦਾ ਗਿਆ ਹੈ।
Goldy Brar and Lawrence bishnoi
ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਅਨੁਸਾਰ ਮੂਸੇਵਾਲਾ ਦੇ ਕਤਲ ਵਿਚ ਵਰਤੇ ਗਏ ਹਥਿਆਰਾਂ ਦਾ ਪਤਾ ਲੱਗਿਆ ਹੈ। ਇਹ ਹਥਿਆਰ ਮਾਨਸਾ ਦੇ ਨਾਲ ਲੱਗਦੀ ਪੰਜਾਬ-ਹਰਿਆਣਾ ਸਰਹੱਦ 'ਤੇ ਮਿੱਟੀ ਹੇਠਾਂ ਦੱਬੇ ਹੋਏ ਹਨ।
Sidhu Moose Wala
ਮਾਨਸਾ ਪੁਲਿਸ ਨੂੰ ਮੂਸੇਵਾਲਾ ਕਤਲ ਕਾਂਡ ਵਿਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਪਵਨ ਬਿਸ਼ਨੋਈ ਅਤੇ ਨਸੀਬ ਖ਼ਾਨ ਤੋਂ ਇਸ ਬਾਰੇ ਪਤਾ ਲੱਗਿਆ ਹੈ। ਫਿਲਹਾਲ ਇਸ ਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇਹ ਹਥਿਆਰ ਬਰਾਮਦ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਮਾਨਸਾ ਦੀ ਅਦਾਲਤ ਨੇ ਲਾਰੈਂਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਹੈ।