ਨਹੀਂ ਰਹੇ ਸਿੱਖੀ ਪ੍ਰਚਾਰ ਦੇ ਮੋਹਰੀ ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਪਿ੍ੰਸੀਪਲ ਸੁਰਿੰਦਰ ਸਿੰਘ

ਏਜੰਸੀ

ਖ਼ਬਰਾਂ, ਪੰਜਾਬ

ਨਹੀਂ ਰਹੇ ਸਿੱਖੀ ਪ੍ਰਚਾਰ ਦੇ ਮੋਹਰੀ ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਪਿ੍ੰਸੀਪਲ ਸੁਰਿੰਦਰ ਸਿੰਘ

image


2011 ਵਿਚ ਬਣੇ ਸਨ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ

 

ਸ੍ਰੀ ਅਨੰਦਪੁਰ ਸਾਹਿਬ, 14 ਜੂਨ (ਸੇਵਾ ਸਿੰਘ): ਸਿੱਖੀ ਪ੍ਰਚਾਰ ਦੇ ਮੋਹਰੀ ੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਤੇ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਮੁਖੀ ਪਿ੍ੰਸੀਪਲ ਸੁਰਿੰਦਰ ਸਿੰਘ ਅਨੰਦਾਂ ਦੀ ਪੁਰੀ ਨੂੰ  ਹਮੇਸ਼ਾ ਲਈ ਅਲਵਿਦਾ ਆਖ ਗਏ ਹਨ | ਰਾਤ ਤਕਰੀਬਨ ਪੌਣੇ ਬਾਰਾਂ ਵਜੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ  ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ  ਮਿ੍ਤਕ ਐਲਾਨ ਦਿਤਾ | ਉਹ 66 ਵਰਿ੍ਹਆਂ ਦੇ ਸਨ ਅਤੇ ਕੱੁਝ ਸਾਲ ਪਹਿਲਾਂ ਹੀ ਗੁਰਦਿਆਂ ਦੀ ਬਿਮਾਰੀ ਕਾਰਨ ਉਨ੍ਹਾਂ ਗੁਰਦੇ ਤਬਦੀਲ ਕਰਵਾਏ ਸਨ |
ਪਿ੍ੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਕੋਟੇ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ | ਉਹ 1973 ਤੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ | ਅਜੇ ਕੱੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੂੰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਸੀ | ਉਨ੍ਹਾਂ ਬਾਰੇ ਇਕ ਗੱਲ ਪ੍ਰਚੱਲਤ ਸੀ ਕਿ ਇਲਾਕੇ ਵਿਚ ਜਿੰਨਾ ਵੀ ਸਿੱਖੀ ਦਾ ਪ੍ਰਚਾਰ ਰਿਹਾ ਹੈ ਉਸ ਦਾ ਕਾਰਨ ਸਿਰਫ਼ ਤੇ ਸਿਰਫ਼ ਪਿ੍ੰਸੀਪਲ ਸੁਰਿੰਦਰ ਸਿੰਘ ਹੀ ਸਨ | ਪਿ੍ੰਸੀਪਲ ਸੁਰਿੰਦਰ ਸਿੰਘ ਦੀ ਮਿ੍ਤਕ ਦੇਹ ਨੂੰ  ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਰਖਿਆ ਗਿਆ ਜਿਥੇ ਹਜ਼ਾਰਾਂ ਦੀ ਗਿਣਤੀ ਵਿਚ ਇਲਾਕਾ ਵਾਸੀਆਂ ਅਤੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਪਿ੍ੰਸੀਪਲ ਸਾਹਿਬ ਨੂੰ  ਸ਼ਰਧਾਂਜਲੀਆਂ ਭੇਂਟ ਕੀਤੀਆਂ |
ਉਪਰੰਤ ਸਥਾਨਕ ਚਰਨਗੰਗਾ ਸ਼ਮਸ਼ਾਨਘਾਟ ਵਿਖੇ ਪਿ੍ੰ. ਸੁਰਿੰਦਰ ਸਿੰਘ ਦੀ ਮਿ੍ਤਕ ਦੇਹ ਦਾ ਸਸਕਾਰ ਕਰ ਦਿਤਾ ਗਿਆ | ਉਹ ਅਪਣੇ ਪਿੱਛੇ ਧਰਮ ਪਤਨੀ, ਇਕ ਧੀ ਅਤੇ ਇਕ ਸਪੁੱਤਰ ਛੱਡ ਗਏ ਹਨ | ਇਸ ਮੌਕੇ ਰਾਜਨੀਤਕ ਧਾਰਮਕ ਅਤੇ ਸਮਾਜਕ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਪਿ੍ੰਸੀਪਲ ਸੁਰਿੰਦਰ ਸਿੰਘ ਨੂੰ  ਪਿਆਰ ਕਰਨ ਵਾਲੇ ਵੱਡੀ ਗਿਣਤੀ ਵਿਚ ਹਾਜ਼ਰ ਸਨ |