ਡਾ. ਸੁਸ਼ੀਲ ਮਿੱਤਲ IK ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ VC ਨਿਯੁਕਤ

ਏਜੰਸੀ

ਖ਼ਬਰਾਂ, ਪੰਜਾਬ

ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਵਾਈਸ ਚਾਂਸਲਰ ਕੀਤਾ ਗਿਆ ਨਿਯੁਕਤ

Dr Susheel Mittal

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਨਵਾਰੀ ਲਾਲ ਪੁਰੋਹਿਤ ਨੇ ਡਾ. ਸੁਸ਼ੀਲ ਮਿੱਤਲ ਨੂੰ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਡਾ. ਸੁਸ਼ੀਲ ਮਿੱਤਲ ਨੂੰ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਡਾ: ਮਿੱਤਲ ਨੇ 1986 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਭਾਰਤ ਤੋਂ ਕੈਮਿਸਟਰੀ ਵਿਚ ਡਾਕਟਰੇਟ ਕੀਤੀ। ਹੁਣ ਉਹ ਐਸ.ਬੀ.ਐਸ. ਸਟੇਟ ਯੂਨੀਵਰਸਿਟੀ, ਗੁਰਦਾਸਪੁਰ (ਨਵੰਬਰ 2021 ਤੋਂ) ਦੇ ਵਾਈਸ-ਚਾਂਸਲਰ ਵਜੋਂ ਸੇਵਾ ਨਿਭਾਅ ਰਹੇ ਹਨ।