ਮੋਗਾ 'ਚ ਕਾਰ ਤੇ ਮੋਟਰਸਾਈਕਲ ਦੀ ਆਪਸ 'ਚ ਹੋਈ ਭਿਆਨਕ ਟੱਕਰ, 3 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ

photo

 

ਮੋਗਾ :ਅੱਜ ਮੋਗਾ ਕੋਟਕਪੂਰਾ ਰੋਡ ਨੇੜੇ ਪਾਵਰ ਹਾਊਸ ਸਿੰਘਾ ਵਾਲਾ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਮੁਤਾਬਕ ਮੋਗਾ ਕੋਟਕਪੁਰਾ ਦੇ ਮੁਖ ਮਾਰਗ ਨੇੜੇ ਕਾਰ ਤੇ ਮੋਟਰਸਾਈਕਲ ਵਿਚਾਲੇ ਸਿੱਧੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਮੌਕੇ 'ਤੇ ਬੱਚੇ, ਦਾਦੀ ਤੇ ਪੁੱਤ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਹੈਰੀਟੇਜ ਕਮੇਟੀ ਨੇ ਕਿਰਨ ਸਿਨੇਮਾ ਨੂੰ ਢਾਹ ਕੇ ਮਲਟੀਪਲੈਕਸ ਬਣਾਉਣ ਦੀ ਨਹੀਂ ਦਿਤੀ ਮਨਜ਼ੂਰੀ

ਇਸ ਹਾਦਸੇ ਵਿਚ 1 ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਹੈ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਵਲੋਂ ਇਸ ਘਟਨਾ ਦੇ ਕਾਰਵਾਈ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ: ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਕੈਪਟਨ ਅਮਰਿੰਦਰ ਤੇ ਸਾਂਸਦ ਪਰਨੀਤ ਕੌਰ ਨਾਲ ਕੀਤੀ ਮੁਲਾਕਾਤ, ਰਾਜ ਦੇ ਮੁੱਦਿਆਂ 'ਤੇ ਕੀਤੀ ਚਰਚਾ