ਹਰਿਆਣਾ ਤੇ ਪੰਜਾਬ ’ਚ ਗਰਮੀ ਦਾ ਕਹਿਰ ਜਾਰੀ, ਜਾਣੋ ਅੱਜ ਕਿੱਥੇ ਕਿੰਨਾ ਰਿਹਾ ਤਾਪਮਾਨ
ਪੰਜਾਬ ਦੇ ਗੁਰਦਾਸਪੁਰ ’ਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
ਚੰਡੀਗੜ੍ਹ: ਸਨਿਚਰਵਾਰ ਨੂੰ ਪੰਜਾਬ ਅਤੇ ਹਰਿਆਣਾ ’ਚ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ। ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ’ਚ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਦਸਿਆ ਕਿ ਦੋਹਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵੀ ਭਿਆਨਕ ਲੂ ਦੀ ਲਪੇਟ ’ਚ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਗੁਰਦਾਸਪੁਰ ’ਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਪਠਾਨਕੋਟ ’ਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 44.4, 44.3, 45.1 ਅਤੇ 45.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਗੁਆਂਢੀ ਹਰਿਆਣਾ ਦੇ ਨੂਹ ’ਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਹਤਕ ਅਤੇ ਸਿਰਸਾ ’ਚ ਵੱਧ ਤੋਂ ਵੱਧ ਤਾਪਮਾਨ 45.3 ਅਤੇ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਗੁਰੂਗ੍ਰਾਮ ’ਚ ਵੱਧ ਤੋਂ ਵੱਧ ਤਾਪਮਾਨ 44.1 ਡਿਗਰੀ ਸੈਲਸੀਅਸ ਅਤੇ ਫਰੀਦਾਬਾਦ ’ਚ 46 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।