Punjab News: ਪਹਾੜਾਂ 'ਚ ਘੁੰਮਣ ਗਏ ਪੰਜਾਬੀ NRI ਜੋੜੇ ਨਾਲ ਕੁੱਟਮਾਰ, ਕਿਹਾ- ਕੰਗਨਾ ਵਾਲੇ ਮਾਮਲੇ ਕਰ ਕੇ ਜਾਣਬੁੱਝ ਕੇ ਕੀਤਾ ਟਾਰਗੇਟ 

ਏਜੰਸੀ

ਖ਼ਬਰਾਂ, ਪੰਜਾਬ

ਪਾਰਕਿੰਗ ਨੂੰ ਲੈ ਕੇ ਹੋਈ ਪਾਰਕਿੰਗ ਠੇਕੇਦਾਰ ਨਾਲ ਬਹਿਸ

A Punjabi NRI couple who went for a walk in the mountains was beaten up.

Punjab News: ਅੰਮ੍ਰਿਤਸਰ - ਪਹਾੜਾਂ ਦੀ ਸੈਰ ਕਰਨ ਗਏ ਸਪੈਨਿਸ਼ ਜੋੜੇ ਨਾਲ ਕੁੱਟਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਵਾਲੇ ਮਾਮਲੇ ਤੋਂ ਬਾਅਦ ਪੰਜਾਬੀਆਂ ਨੂੰ ਜਾਣਬੁੱਝ ਕੇ ਟਾਰਗੇਟ ਕੀਤਾ ਜਾ ਰਿਹਾ ਹੈ।  ਦੱਸ ਦਈਏ ਪੀੜਤ ਪੰਜਾਬੀ ਪਰਿਵਾਰ ਸਪੇਨ ਵਿਚ ਰਹਿੰਦਾ ਸੀ ਤੇ ਆਪਣਾ ਸਭ ਕੁੱਝ ਉੱਥੇ ਛੱਡ ਕੇ ਪੰਜਾਬ ਵਿਚ ਅਪਣਾ ਕੰਮ ਕਰਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਆਇਆ ਸੀ

ਪਰ ਦੋ ਦਿਨ ਪਹਿਲੇ ਉਹ ਹਿਮਾਚਲ ਦੇ ਡਲਹੋਜ਼ੀ ਇਲਾਕੇ ਵਿਚ ਘੁੰਮਣ ਗਿਆ ਸੀ ਜਿਥੇ ਪਾਰਕਿੰਗ ਨੂੰ ਲੈ ਕੇ ਪਾਰਕਿੰਗ ਦੇ ਠੇਕੇਦਾਰ ਨਾਲ ਬਹਿਸਬਾਜ਼ੀ ਹੋ ਗਈ ਅਤੇ ਪਾਰਕਿੰਗ ਦੇ ਠੇਕੇਦਾਰ ਨੇ ਸੌ ਤੋਂ ਵੱਧ ਬੰਦਾ ਇਕੱਠਾ ਕਰ ਕੇ ਐੱਨ. ਆਰ. ਆਈ.  ਪਰਿਵਾਰ 'ਤੇ ਹਮਲਾ ਕੀਤਾ। ਜਿਸ 'ਚ ਐੱਨ. ਆਰ. ਆਈ. ਪਰਿਵਾਰ ਦੇ ਮੁਖੀ ਖੁਦ ਤੇ ਉਸ ਦਾ ਭਰਾ ਇੰਨੀ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਅਤੇ ਪਰਿਵਾਰ ਦਾ ਮੁਖੀ ਦੋ ਦਿਨ ਕੋਮਾ 'ਚ ਰਿਹਾ। ਅੱਜ ਤਿੰਨ ਦਿਨ ਬਾਅਦ ਜਦੋਂ  ਉਸ ਨੂੰ ਹੋਸ਼ ਆਇਆ ਤਾਂ ਐੱਨ. ਆਰ. ਆਈ. ਜੋੜੇ ਨੇ ਮੀਡੀਆ ਨਾਲ ਗੱਲਬਾਤ ਸਾਂਝੀ  ਕੀਤੀ।  

ਇਸ ਦੌਰਾਨ ਐੱਨ. ਆਰ. ਆਈ. ਮਹਿਲਾ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਅਤੇ ਉਸ ਦਾ ਦੇਵਰ ਹਿਮਾਚਲ ਘੁੰਮਣ ਗਏ ਸਨ ਜਿੱਥੇ ਪਾਰਕਿੰਗ ਨੂੰ ਲੈ ਕੇ ਠੇਕੇਦਾਰ ਨਾਲ ਉਸ ਦੇ ਪਤੀ ਤੇ ਦਿਓਰ ਦੀ ਬਹਿਸਬਾਜ਼ੀ ਹੋ ਗਈ ਤੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਗਿਆ। ਉਸ ਨੇ ਦੱਸਿਆ ਠੇਕੇਦਾਰ ਨੇ ਉਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਜਿਸ ਦੇ ਚੱਲਦਿਆਂ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।

ਔਰਤ ਵਲੋਂ ਲੜਾਈ ਝਗੜੇ ਦੀ ਵੀਡੀਓ ਵੀ ਬਣਾਈ ਗਈ ਸੀ ਪਰ ਹਿਮਾਚਲ ਦੀ ਪੁਲਿਸ ਨੇ ਇਹ ਵੀਡੀਓ ਡਿਲੀਟ ਕਰਵਾ ਦਿੱਤੀ। ਔਰਤ ਨੇ ਕਿਹਾ ਕਿ ਪੁਲਿਸ ਦੇ ਦਖਲ ਦੇਣ ਮਗਰੋਂ ਉਹਨਾਂ ਦਾ ਬਚਾਅ ਹੋਇਆ ਪਰ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਜਿਸ ਦੇ ਚਲਦਿਆਂ ਉਸ ਨੇ ਆਪਣੇ ਪਤੀ ਤੇ ਆਪਣੇ ਦੇਵਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਹੁਣ ਐੱਨ. ਆਰ. ਆਈ. ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।