Punjab News: ਰਾਘਵ ਚੱਢਾ ਨੇ AAP ਦੇ ਜਿੱਤੇ MP ਤੇ ਹਾਰੇ ਉਮੀਦਵਾਰਾਂ ਨਾਲ ਕੀਤੀ ਅਹਿਮ ਬੈਠਕ 

ਏਜੰਸੀ

ਖ਼ਬਰਾਂ, ਪੰਜਾਬ

ਇਸ ਤੋਂ ਪਹਿਲਾਂ ਵੀ ਇਕ ਵਾਰ ਰਾਘਵ ਚੱਢਾ ਚੁਣੇ ਹੋਏ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰ ਚੁੱਕੇ ਹਨ।

File Photo

Punjab News:  ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਪੰਜਾਬ ਤੋਂ ‘ਆਪ’ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਸਮੇਤ ਬਾਕੀ ਲੋਕ ਸਭਾ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ। ਚੁਣੇ ਗਏ ਸੰਸਦ ਮੈਂਬਰਾਂ ਵਿਚ ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ ਅਤੇ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ।

ਇਸ ਦੇ ਨਾਲ ਹੀ ਰਾਘਵ ਚੱਢਾ ਨੇ ਲਾਲਜੀਤ ਭੁੱਲਰ, ਗੁਰਮੀਤ ਸਿੰਘ ਖੁੱਡੀਆਂ, ਪਵਨ ਕੁਮਾਰ ਟੀਨੂੰ, ਸ਼ੈਰੀ ਕਲਸੀ, ਗੁਰਪ੍ਰੀਤ ਸਿੰਘ ਜੀਪੀ, ਅਸ਼ੋਕ ਪਰਾਸ਼ੜ ਪੱਪੀ, ਕੁਲਦੀਪ ਧਾਲੀਵਾਲ ਤੇ ਡਾ. ਬਲਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਰਾਘਵ ਚੱਢਾ ਚੁਣੇ ਹੋਏ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰ ਚੁੱਕੇ ਹਨ।