ਕਿਸਾਨਾਂ ਅਤੇ ਮਜ਼ਦੂਰਾਂ ਦਾ ਧਰਨਾ ਪੰਜਵੇਂ ਦਿਨ 'ਚ ਦਾਖ਼ਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੌਹੁਕਾ ਖੁਰਦ ਦੇ ਮਜ਼ਦੂਰਾਂ ਦੇ ਘਰ ਢਾਹੁਣ ਤੇ ਨਾਮਜ਼ਦ ਦੋਸ਼ੀਆਂ ਖਿਲਾਫ਼ ਪਰਚੇ ਦਰਜ ਕਰਨ ਦੀ ਚੇਤਾਵਨੀ ਦਿੰਦਿਆਂ 16 ਜੁਲਾਈ 2018 ਨੂੰ ਜ਼ਿਲ੍ਹਾ ਪੁਲਿਸ ਮੁੱਖੀ ਫ਼ਿਰੋਜ਼ਪੁਰ ...

Farmers Protesting

ਫ਼ਿਰੋਜ਼ਪੁਰ, ਲੌਹੁਕਾ ਖੁਰਦ ਦੇ ਮਜ਼ਦੂਰਾਂ ਦੇ ਘਰ ਢਾਹੁਣ ਤੇ ਨਾਮਜ਼ਦ ਦੋਸ਼ੀਆਂ ਖਿਲਾਫ਼ ਪਰਚੇ ਦਰਜ ਕਰਨ ਦੀ ਚੇਤਾਵਨੀ ਦਿੰਦਿਆਂ 16 ਜੁਲਾਈ 2018 ਨੂੰ ਜ਼ਿਲ੍ਹਾ ਪੁਲਿਸ ਮੁੱਖੀ ਫ਼ਿਰੋਜ਼ਪੁਰ ਦਫ਼ਤਰ ਅੱਗੇ ਵੱਡਾ ਇਕੱਠ ਕਰਨ ਦਾ ਐਲਾਣ ਕੀਤਾ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਲੱਗੇ ਧਰਨੇ ਦੇ ਪੰਜਵੇਂ ਦਿਨ ਵੀ ਸ਼ਮੂਲੀਅਤ ਕੀਤੀ। ਕੈਪਟਨ ਸਰਕਾਰ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਰੋਸ ਮੁਜ਼ਾਹਰਾ ਕਰਕੇ ਪੁਤਲਾ ਫੂਕਿਆ ਗਿਆ।

ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ, ਧਰਮ ਸਿੰਘ ਸਿੱਧੂ, ਬੀਬੀ ਮਨਜਿੰਦਰ ਕੌਰ ਲਹੁਕਾ ਖੁਰਦ ਨੇ ਐਲਾਣ ਕੀਤਾ ਕਿ ਜੇਕਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਹੁਕਾ ਖੁਰਦ ਦੇ ਸਿਆਸੀ ਸਰਪ੍ਰਸਤੀ ਹੇਠ ਮਜ਼ਦੂਰਾਂ ਦੇ ਘਰ ਢਾਹੁਣ ਵਾਲੇ ਨਾਮਜ਼ਦ ਦੋਸ਼ੀਆਂ ਖਿਲਾਫ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ 25 ਹਜ਼ਾਰ ਇੱਟਾਂ ਤੇ ਹੋਰ ਸਮਾਨ ਚੋਰੀ ਕਰਕੇ ਲੈ ਕੇ ਜਾਣ ਵਾਲਿਆਂ ਪਾਸੋਂ ਬਰਾਮਦ ਕੀਤਾ ਜਾਵੇ ਨਹੀਂ ਤਾਂ 16 ਜੁਲਾਈ 2018 ਨੂੰ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਕਿਸਾਨਾਂ, ਮਜ਼ਦੂਰਾਂ ਅਤੇ ਬੀਬੀਆਂ ਦਾ ਵੱਡਾ ਇਕੱਠ ਕੀਤਾ ਜਾਵੇਗਾ

ਅਤੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਚੌਣ ਵਾਅਦੇ ਵਿਚ ਵੀ ਗਰੀਬਾਂ ਨੂੰ ਪੰਜ ਪੰਜ ਮਰਲੇ ਪਲਾਟ ਦੇਣ ਦੀ ਗੱਲ ਮੰਨੀ, ਪਰ ਪਲਾਟ ਦੇਣ ਦੀ ਥਾਂ ਉਤੇ ਗਰੀਬਾਂ ਦੇ ਬਣੇ ਘਰ ਨੂੰ ਢਾਹੁਣ ਦੀ ਪੁਸਤ ਮੁਨਾਈ ਕਰ ਰਹੀ ਹੈ।  ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਹੋਰ ਮੰਗੀਆਂ ਹੋਈਆਂ ਮੰਗਾਂ ਤੁਰੰਤ ਲਾਗੂ ਕਰਦਿਆਂ ਕੱਚਰ ਭੰਨ ਕਾਂਡ ਦੇ ਦੋਸ਼ੀਆਂ ਦੇ ਖਿਲਾਫ ਦੋਵੇਂ ਸਿੱਟਾਂ ਦੀ ਜਾਂਚ ਮੁਕੰਮਲ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।