ਨਸ਼ੇ ਦੇ ਖ਼ਾਤਮੇ ਲਈ ਗੁਰਦਵਾਰਾ ਕਮੇਟੀਆਂ ਅੱਗੇ ਆਉਣ : ਗਰਚਾ
ਨਸ਼ੇ ਦੇ ਦਂੈਤ ਨੇ ਬਹੁਤ ਬੁਰੀ ਤਰ੍ਹਾਂ ਨੌਜਵਾਨਾਂ ਨੂੰ ਜਕੜਿਆ ਹੋਇਆ ਹੈ, ਇਸ ਲਈ ਪਿੰਡਾਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ...
ਖਰੜ, ਨਸ਼ੇ ਦੇ ਦਂੈਤ ਨੇ ਬਹੁਤ ਬੁਰੀ ਤਰ੍ਹਾਂ ਨੌਜਵਾਨਾਂ ਨੂੰ ਜਕੜਿਆ ਹੋਇਆ ਹੈ, ਇਸ ਲਈ ਪਿੰਡਾਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਨਸ਼ੇ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ- ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਬੀਬੀ ਲਖਵਿੰਦਰ ਕੌਰ ਗਰਚਾ ਨੇ ਸੰਬੋਧਨ ਕਰਦਿਆਂ ਕੀਤਾ।
ਬੀਬੀ ਗਰਚਾ ਖਰੜ ਵਿਖੇ ਆਪਣੇ ਸਮਰਥਕਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਬੀਬੀ ਗਰਚਾ ਨੇ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਪਿੰਡਾਂ ਵਿੱਚ ਬਣੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੋਟੀਆਂ ਉਸਾਰੂ ਰੋਲ ਅਦਾ ਕਰ ਰਹੀਆਂ ਹਨ। ਵੱਖ-ਵੱਖ ਪਿੰਡਾਂ ਵਿਚ ਸਥਿਤ ਗੁਰਧਾਮਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਚਾਹੀਦਾ ਹੈ ਕਿ ਉਹ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਧਰਮ ਦੇ ਲੜ ਲਾਉਣ ਅਤੇ ਉਹਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।