ਖਹਿਰਾ ਬੇਲੋੜਾ ਨਾ ਬੋਲਣ ਦੋਸ਼ੀ ਸਿੱਧ ਹੋਣ 'ਤੇ ਪੁਲਿਸ ਅਫ਼ਸਰਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ : ਧਰਮਸੋਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਸਾਬਕਾ ਐਸ ਐਸ ਪੀ ਰਾਜਜੀਤ ਸਿੰਘ ਨੂੰ ਬਚਾਏ ਜਾਣ ਦੇ ਲਾਏ ਜਾ ਰਹੇ..........

Sadhu Singh Dharamsot

ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਸਾਬਕਾ ਐਸ ਐਸ ਪੀ ਰਾਜਜੀਤ ਸਿੰਘ ਨੂੰ ਬਚਾਏ ਜਾਣ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਢੋਂ ਨਕਾਰਦਿਆਂ ਆਖਿਆ ਹੈ ਕਿ ਖਹਿਰਾ ਹਵਾ ਵਿਚ ਤਲਵਾਰਾਂ ਨਾ ਮਾਰਨ, ਬਲਕਿ ਸਮੇਂ ਦੀ ਉਡੀਕ ਕਰਨ ਕਿਉਂਕਿ ਕਾਨੂੰਨ ਸੱਭ ਤੋਂ ਉਤੇ ਹੈ ਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਤੌਰ 'ਤੇ ਦੋਸ਼ੀ ਠਹਿਰਾਏ ਜਾਣ ਤੋਂ ਬਿਨਾਂ ਸਜ਼ਾ ਨਹੀਂ ਦਿਤੀ ਜਾ ਸਕਦੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਖਿਆ ਕਿ ਨਸ਼ੇ ਵਿਚ ਸ਼ਾਮਲ ਵੱਡੇ ਤੋਂ ਵੱਡੇ ਪੁਲਿਸ ਅਫ਼ਸਰ ਨੂੰ ਵੀ

ਬਖ਼ਸ਼ਿਆ ਨਹੀਂ ਜਾਵੇਗਾ ਚਾਹੇ ਉਹ ਕੋਈ ਵੀ ਕਿਉਂ ਨਾ ਹੋਵੇ।  ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਸਿਰਫ਼ ਸੁਰਖੀਆਂ ਬਟੋਰਨ ਦੇ ਚੱਕਰ 'ਚ ਬੇਲੋੜਾ ਬੋਲਦੇ ਰਹਿੰਦੇ ਹਨ ਜਦਕਿ ਕਾਨੂੰਨ ਅਪਣਾ ਕੰਮ ਕਰ ਰਿਹਾ ਹੈ। ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਨਸ਼ੇ ਨੂੰ ਲੈ ਕੇ ਕਿਸੇ ਦਾ ਲਿਹਾਜ ਨਹੀਂ ਕਰ ਰਹੇ ਕਿਉਂਕਿ ਉਨ੍ਹਾਂ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦਾ ਭਵਿੱਖ ਸੰਵਾਰਨਾ ਹੈ। ਉਨ੍ਹਾਂ ਕਿਹਾ ਕਿ ਖਹਿਰਾ ਵਿਰੋਧੀ ਧਿਰ ਦੇ ਆਗੂ ਹਨ, ਇਸ ਲਈ ਵਿਰੋਧੀ ਧਿਰ ਵਾਲੀ ਹੀ ਭੂਮਿਕਾ ਨਿਭਾਉਣ, ਨਾ ਕਿ ਦੁਸ਼ਮਣਾਂ ਵਾਲੀ।