ਐਮ.ਐਸ.ਐਮ.ਈਜ਼ ਲਈ ਐਮਰਜੈਂਸੀ ਕਰੈਡਿਟ ਲਾਈਨ ਗਰੰਟੀ ਸਕੀਮ ਅਧੀਨ 2166 ਕਰੋੜ ਰੁਪਏ ਮਨਜ਼ੂਰ ਕੀਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ 94.93% ਮਨਜ਼ੂਰੀਆਂ ਨਾਲ ਭਾਰਤ ਦੇ ਸਾਰੇ ਸੂਬਿਆਂ ਵਿਚੋਂ ਤੀਸਰੇ ਸਥਾਨ 'ਤੇ ਕਾਬਜ਼ ਹੈ।

Sunder Sham Arora

ਚੰਡੀਗੜ੍ਹ, 14 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਉਦਯੋਗਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਅਤੇ ਸਰਗਰਮ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਨੇ ਐਮਰਜੈਂਸੀ ਕਰੈਡਿਟ ਲਾਈਨ ਗਰੰਟੀ ਸਕੀਮ (ਈਸੀਐਲਜੀਐਸ) ਅਧੀਨ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਲਈ 2165.53 ਕਰੋੜ ਰੁਪਏ ਦੀ ਮਨਜ਼ੂਰੀ ਪਹਿਲਾਂ ਹੀ ਦੇ ਦਿਤੀ ਹੈ ਅਤੇ 1133.93 ਕਰੋੜ ਰੁਪਏ ਪਹਿਲਾਂ ਹੀ ਦਿਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ 94.93% ਮਨਜ਼ੂਰੀਆਂ ਨਾਲ ਭਾਰਤ ਦੇ ਸਾਰੇ ਸੂਬਿਆਂ ਵਿਚੋਂ ਤੀਸਰੇ ਸਥਾਨ 'ਤੇ ਕਾਬਜ਼ ਹੈ।