ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਪ੍ਰੋਗਰਾਮ 15 ਦਿਨਾਂ ਲਈ ਮੁਲਤਵੀ ਕੀਤੇ
ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਦੇ ਚਲਦਿਆਂ ਐਲਾਨ ਕੀਤਾ ਕਿ ਅਗਲੇ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਰਹਿਣਗੇ।
Sukhbir Badal
ਚੰਡੀਗੜ੍ਹ 14 ਜੁਲਾਈ (ਸਸਸ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਦੇ ਚਲਦਿਆਂ ਐਲਾਨ ਕੀਤਾ ਕਿ ਅਗਲੇ 15 ਦਿਨਾਂ ਲਈ ਪਾਰਟੀ ਦੇ ਸਾਰੇ ਰਾਜਨੀਤਕ ਪ੍ਰੋਗਰਾਮ ਮੁਲਤਵੀ ਰਹਿਣਗੇ।
ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਸਿਆ ਕਿ ਇਹ ਫ਼ੈਸਲਾ ਜਨਤਾ ਅਤੇ ਵਰਕਰਾਂ ਦੀ ਸਿਹਤ ਨੂੰ ਧਿਆਨ ਵਿਚ ਲੈ ਕੇ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹੈਡ ਆਫਿਸ ਅਤੇ ਜ਼ਿਲਾ ਪੱਧਰ ਉਪਰ ਵੀ ਕਿਸੇ ਤਰਾਂ ਦੀ ਕੋਈ ਪਬਲਿਕ ਮੀਟਿੰਗ ਜਾਂ ਜਲਸਾ/ਧਰਨਾ ਵਗੈਰਾ ਨਹੀਂ ਕੀਤਾ ਜਾਵੇਗਾ।