ਮੁੱਖਮੰਤਰੀ ਵਲੋਂ 2.85ਲੱਖਖੇਤਕਾਮਿਆਂਅਤੇਬੇਜ਼ਮੀਨੇਕਾਸ਼ਤਕਾਰਾਂਦਾ590ਕਰੋੜਰੁਪਏਦਾਕਰਜ਼ਾਮਾਫ਼ਕਰਨਦਾਐਲਾਨ

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਵਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕਰਨ ਦਾ ਐਲਾਨ

image

ਚੰਡੀਗੜ੍ਹ, 14 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮਾਫ਼ੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵਲੋਂ ਅਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ  ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ |
ਉਚ-ਪਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ 20 ਅਗੱਸਤ ਨੂੰ  ਸੂਬਾ ਪਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ ਜਿਸ ਨਾਲ ਹਰ ਇਕ ਮੈਂਬਰ ਨੂੰ  20,000 ਦੀ ਰਾਹਤ ਮੁਹਈਆ ਹੋਵੇਗੀ | ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ  ਇਸ ਫ਼ੈਸਲੇ ਨੂੰ  ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ  ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿਤੇ ਹਨ | ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਂਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ  ਦਿਤੇ ਗ਼ੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ |