ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਚੀਮਾਂ ਦੇ ਮੰਤਰੀ ਹੁੰਦਿਆ ਬੰਦ ਹੋਏ ਸਨ

ਏਜੰਸੀ

ਖ਼ਬਰਾਂ, ਪੰਜਾਬ

ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਚੀਮਾਂ ਦੇ ਮੰਤਰੀ ਹੁੰਦਿਆ ਬੰਦ ਹੋਏ ਸਨ

image

ਰੂਪਨਗਰ, 14 ਜੁਲਾਈ (ਹਰੀਸ਼ ਕਾਲੜਾ, ਕਮਲ ਭਾਰਜ) : ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਬੰਧੀ ਕੀਤੀ ਟਿੱਪਣੀ ਉੱਤੇ ਅਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੀਤਾ ਹੈ ਕਿ ਪੰਜਾਬ ਵਾਸੀਆਂ ਨੂੰ  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਉਸ ਦਿਨ ਤੋਂ ਪੰਜਾਬ ਵਿੱਚ ਬਿਜਲੀ ਦੇ ਮੁੱਦੇ ਤੇ ਕਾਂਗਰਸ ਸਰਕਾਰ ਅਤੇ ਅਕਾਲੀ ਦਲ ਪਾਰਟੀ ਨੂੰ  ਹੱਥਾਂ ਪੈਰਾਂ ਦੀਆਂ ਪੈ ਗਈਆਂ ਹਨ ਅਤੇ ਇਹ ਬਿਜਲੀ ਦੇ ਮੁੱਦੇ ਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣਾ ਚਾਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਸਰਕਾਰ ਸਾਲ 2015 ਵਿੱਚ ਸੀ ਉਸ ਸਮੇਂ ਡਾ. ਦਲਜੀਤ ਸਿੰਘ ਚੀਮਾ ਕੈਬਨਿਟ ਮੰਤਰੀ ਸਨ | ਉਨ੍ਹਾਂ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਕੀਤੀ ਗਈ ਬਿਆਨਬਾਜੀ ਉੱਤੇ ਕਿਹਾ ਗਿਆ ਕਿ ਸਾਲ 2015 ਵਿੱਚ ਅਕਾਲੀ ਦਲ ਦੀ ਸਰਕਾਰ ਸਮੇਂ ਪ੍ਰਦੂਸਣ ਕੰਟਰੋਲ ਬੋਰਡ ਵੱਲੋਂ ਅਤੇ ਕੇਂਦਰ ਸਰਕਾਰ ਵੱਲੋਂ ਸਾਰੇ ਹੀ ਰਾਜਾਂ ਨੂੰ  ਜਿਨ੍ਹਾਂ ਵਿੱਚ ਥਰਮਲ ਪਲਾਂਟ ਚੱਲ ਰਹੇ ਸਨ ਉਨ੍ਹਾਂ ਨੂੰ  ਸਖ਼ਤ ਹਦਾਇਤਾਂ ਕੀਤੀਆਂ ਸਨ ਕਿ ਇਨ੍ਹਾਂ ਨੂੰ  ਅਪਗ੍ਰੇਡ ਕੀਤਾ ਜਾਵੇ ਅਤੇ ਇਨ੍ਹਾਂ ਵਿੱਚ ਐਫ.ਜੀ.ਡੀ ਯੰਤਰ ਲਗਾਏ ਜਾਣ, ਜਿਸ ਨਾਲ ਕਿ ਪ੍ਰਦੂਸ਼ਣ ਤੇ ਰੋਕ ਲਗਾਈ ਜਾ ਸਕੇ ਅਤੇ ਇਸ ਵਿੱਚੋਂ ਨਿਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ 300 ਕਿਲੋਮੀਟਰ ਤੱਕ ਫੈਲਣ ਤੋਂ ਰੋਕ ਕੇ ਬਿਮਾਰੀਆਂ ਅਤੇ ਬਿਮਾਰੀਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ  ਰੋਕਿਆ ਜਾ ਸਕੇ | ਵਿਧਾਇਕ ਸੰਦੋਆ ਨੇ ਕਿਹਾ ਕਿ ਅੱਜ ਵੀ ਪੰਜਾਬ ਦੇ ਅਤੇ ਘਨੌਲੀ ਦੇ ਨਾਲ ਲੱਗਦੇ ਏਰੀਏ ਵਿਚ ਭਿਆਨਕ ਬੀਮਾਰੀਆਂ ਫੈਲ ਰਹੀਆਂ ਹਨ | ਕੈਂਸਰ, ਕਾਲਾ ਪੀਲੀਆ, ਅਸਥਮਾ, ਫੇਫੜਿਆਂ ਅਤੇ ਹੋਰ ਜਾਨਲੇਵਾ ਬਿਮਾਰੀਆਂ ਇਸ ਏਰੀਏ ਵਿਚ ਫੈਲ ਰਹੀਆਂ ਹਨ | ਪਿਛਲੀ ਅਕਾਲੀ ਦਲ ਅਤੇ ਮੌਜੂਦਾ ਕਾਂਗਰਸ ਸਰਕਾਰ ਦੀਆਂ ਨਲਾਇਕੀਆਂ ਕਾਰਨ ਇਨ੍ਹਾਂ ਥਰਮਲ ਪਲਾਂਟਾਂ ਨੂੰ  ਅਪਗ੍ਰੇਡ ਨਹੀਂ ਕਰਵਾਇਆ ਗਿਆ ਅਤੇ ਤਲਵੰਡੀ ਸਾਬੋ ਉੱਤੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਦੋ ਯੂਨਿਟ ਅਕਾਲੀ ਦਲ ਦੀ ਸਰਕਾਰ ਸਮੇਂ ਡਾ ਦਲਜੀਤ ਸਿੰਘ ਚੀਮਾ ਦੇ ਕੈਬਨਿਟ ਮੰਤਰੀ ਹੁੰਦਿਆਂ ਹੀ  ਬੰਦ ਕੀਤੇ ਗਏ ਸਨ | ਉਸ ਸਮੇਂ ਕੈਬਨਿਟ ਵਜ਼ੀਰ ਹੋਣ ਦੇ ਨਾਤੇ ਡਾ. ਦਲਜੀਤ ਸਿੰਘ ਚੀਮਾ ਕਿਉਂ ਨਹੀਂ ਬੋਲੇ | ਜਦੋਂ ਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਹ ਖਾਸ ਹਦਾਇਤਾਂ ਸਨ ਕਿ ਥਰਮਲ ਪਲਾਂਟਾਂ ਨੂੰ  ਅਪਗਰੇਡ ਕੀਤਾ ਜਾਵੇ  ਪਰ ਹੁਣ ਅਕਾਲੀ ਦਲ ਦੇ ਮੁੱਖ ਬੁਲਾਰੇ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ  ਗੁੰਮਰਾਹ ਕਰ ਰਹੇ ਹਨ ਕਿ ਕੇਜਰੀਵਾਲ ਵੱਲੋਂ ਸੁਪਰੀਮ ਕੋਰਟ ਵਿੱਚ ਇਕ ਅਰਜੀ ਦਾਖਲ ਕੀਤੀ ਗਈ ਹੈ ਜਿਸ ਕਾਰਨ ਪੰਜਾਬ ਦੇ ਥਰਮਲ ਪਲਾਂਟ ਬੰਦ ਹੋ ਜਾਣਗੇ  ਪਰ ਅਜਿਹਾ ਕੁਝ ਵੀ ਨਹੀਂ ਹੈ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨੇ ਕਿਹਾ ਸੀ ਕਿ ਥਰਮਲ ਪਲਾਂਟਾਂ ਨੂੰ  ਅਪਗ੍ਰੇਡ ਕੀਤਾ ਜਾਵੇ ਜਿਸ ਨਾਲ ਪ੍ਰਦੂਸ਼ਣ ਕੰਟਰੋਲ ਹੋਵੇਗਾ ਅਤੇ ਨਾਲ ਹੀ ਇਸ ਵਿੱਚੋਂ ਨਿਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਤੋਂ ਲੋਕਾਂ ਨੂੰ  ਹੋਣ ਵਾਲੀਆਂ ਬਿਮਾਰੀਆਂ ਤੇ ਮੌਤਾਂ ਤੋਂ ਵੀ ਬਚਾਅ ਹੋ ਸਕੇਗਾ | 
ਫੋਟੋ ਰੋਪੜ-14-09 ਤੋਂ ਪ੍ਰਾਪਤ ਕਰੋ ਜੀ |