ਜਸਟਿਸ ਅਨੂਪ ਚਿਤਕਾਰਾ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਤੋਂ ਬਾਅਦ ਮਾਮਲੇ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।

Bikram Majithia



ਚੰਡੀਗੜ੍ਹ: ਬਹੁ-ਕਰੋੜੀ ਡਰੱਗ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਵੱਡਾ ਰਾਹਤ ਨਹੀਂ ਮਿਲੀ ਹੈ। ਸ਼ੁੱਕਰਵਾਰ ਨੂੰ ਦੂਜੇ ਜੱਜ ਨੇ ਇਸ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਕੇਸ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਐਮਐਸ ਰਾਮਚੰਦਰ ਦੀ ਬੈਂਚ ਕੋਲ ਭੇਜਿਆ ਗਿਆ ਸੀ। ਜਸਟਿਸ ਚਿਤਕਾਰਾ ਨੇ ਖੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ। ਇਸ ਤੋਂ ਬਾਅਦ ਮਾਮਲੇ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।

PUNJAB HARYANA HIGH COURT

ਦੱਸ ਦੇਈਏ ਕਿ ਪਿਛਲੀ ਸਰਕਾਰ ਵੇਲੇ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਉਹਨਾਂ ਨੂੰ ਚੋਣ ਲੜਨ ਤੱਕ ਸੁਪਰੀਮ ਕੋਰਟ ਤੋਂ ਰਾਹਤ ਜ਼ਰੂਰ ਮਿਲੀ ਸੀ। ਇਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਆਤਮ ਸਮਰਪਣ ਕਰ ਦਿੱਤਾ। ਉਦੋਂ ਤੋਂ ਉਹ ਜੇਲ੍ਹ ਵਿਚ ਹੈ। ਉਹ ਇਸ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵੀ ਗਏ ਸੀ ਪਰ ਸੁਪਰੀਮ ਕੋਰਟ ਨੇ ਉਹਨਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ।