ਸਿੱਧੂ ਮੂਸੇਵਾਲਾ ਮਾਮਲਾ: ਅਦਾਲਤ ਨੇ ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 8 ਦਿਨ ਦੇ ਰਿਮਾਂਡ 'ਤੇ ਭੇਜਿਆ
ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਮਾਨਸਾ ਅਦਾਲਤ ’ਚ ਕੀਤਾ ਪੇਸ਼
Court sends Ankit Sersa and Sachin Bhiwani to 8-day remand
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪੁਲਿਸ ਨੇ ਲਗਭਗ 19 ਸਾਲਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਉਸ ਦੇ ਸਾਥੀ ਸਚਿਨ ਭਿਵਾਨੀ ਨੂੰ ਪੰਜਾਬ ਲਿਆਂਦਾ ਗਿਆ ਹੈ। ਦੋਵੇਂ ਹਰਿਆਣਾ ਦੇ ਰਹਿਣ ਵਾਲੇ ਹਨ। ਇਹਨਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
Sidhu Moosewala Case
ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ। ਇਸ ਦੇ ਨਾਲ ਹੀ ਸਚਿਨ ਭਿਵਾਨੀ ਨੇ ਉਸ ਦੇ ਭੱਜਣ ਵਿਚ ਮਦਦ ਕੀਤੀ ਸੀ। ਇਹਨਾਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕੀਤਾ ਹੈ। ਜਿਸ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ, ਪੰਜਾਬ ਪੁਲਿਸ ਨੇ ਦੋਹਾਂ ਸ਼ੂਟਰਾਂ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।