ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਪਿਆਂ ਦਾ ਸੀ ਇਕਲੌਤਾ ਪੁੱਤ

photo

 

ਤਰਨਤਾਰਨ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।

ਇਹ ਵੀ ਪੜ੍ਹੋ: ਧੀ ਦੀ ਸ਼ਰਮਨਾਕ ਕਰਤੂਤ, ਅਪਣੀ ਹੀ ਬਜ਼ੁਰਗ ਮਾਂ ਨੂੰ ਫ੍ਰੈਂਚ ਬੁੱਲਡੌਗ ਤੋਂ ਵਢਾਇਆ

ਅਜਿਹਾ ਹੀ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਖਡੂਰ ਸਾਹਿਬ ਤੋਂ ਸਾਹਮਣੇ ਆਇਆ, ਜਿਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਜਬੀਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ 2 ਮਈ ਤੋਂ 15 ਜੁਲਾਈ ਤੱਕ ਦਫਤਰਾਂ ਦਾ ਸਮਾਂ ਬਦਲਣ ਨਾਲ ਬਿਜਲੀ ਦੀ ਹੋਈ ਬਚਤ 

ਮੀਡੀਆ ਦੇ ਨਾਲ ਗੱਲਬਾਤ ਕਰਦੇ ਮ੍ਰਿਤਕ ਨੌਜਵਾਨ ਦੇ ਪਿਤਾ ਭੁਪਿੰਦਰ ਸਿੰਘ ਨੇ ਦਸਿਆ ਕਿ ਖਡੂਰ ਸਾਹਿਬ ਵਿਖੇ ਨਸ਼ਾ ਸ਼ਰੇਆਮ ਵਿਕਦਾ ਹੈ। ਜਿਸ ਕਰਕੇ ਮਾਪਿਆਂ ਦੇ ਨੌਜਵਾਨ ਪੁੱਤ ਲਗਾਤਾਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਪਰੰਤੂ ਸਰਕਾਰ ਅਤੇ ਪ੍ਰਸ਼ਾਸਨ ਕੋਈ ਵੀ ਨਸ਼ੇ ਉਤੇ ਕੰਟਰੋਲ ਨਹੀਂ ਕੀਤਾ ਜਾ ਰਿਹਾ।